Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਸੈਂਬਲੀ ਕਾਂਡ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਕੱਢਿਆ

April 09, 2026 06:19 PM
Rozana Sehaj times
ਪਾਤੜਾਂ : ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵੱਲੋਂ ਅਸੈਂਬਲੀ ਵਿੱਚ ਸੁੱਟੇ ਗਏ ਬੰਬ ਕਾਂਡ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਸ਼ਹਿਰ ਦੇ ਬਜ਼ਾਰਾਂ ਵਿੱਚ ਕੱਢਿਆ। ਇਸ ਮਗਰੋਂ ਮਾਰਚ ਵਿੱਚ ਸ਼ਾਮਲ ਨੌਜਵਾਨਾਂ ਨੇ ਨਾਇਬ ਤਹਿਸੀਲਦਾਰ ਪਾਤੜਾਂ ਰਾਹੀਂ  ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ ਅਤੇ ਜਿਲ੍ਹਾ ਆਗੂ ਹਰਿੰਦਰ ਸੈਣੀਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਵਿੱਚ ਹੋ ਰਹੇ ਪੁਲਿਸ ਮੁਕਾਬਲਿਆਂ ਦੀ ਜੁਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀ ਪਾਏ ਜਾਂਦੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਆਪ ਸਰਕਾਰ ਸੂਬੇ ਨੂੰ ਪੁਲਿਸ ਸਟੇਟ ਬਣਾਉਣ ਵੱਲ ਵਧ ਰਹੀ ਹੈ। ਲੋਕਾਂ ਦੇ ਜਮਹੂਰੀ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਧਰਨੇ ਮੁਜ਼ਾਹਰਿਆਂ ਨੂੰ ਪੁਲਿਸ ਦੇ ਜ਼ੋਰ ਤੇ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਦੀ ਅਲੋਚਨਾਂ ਕਰਨ ਵਾਲੇ ਪੱਤਰਕਾਰਾਂ ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਹਨਾਂ ਦੇ ਚੈਨਲ ਬੰਦ ਕਰਵਾਏ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਅਮਰੀਕਾ ਈਰਾਨ ਜੰਗ ਕਾਰਨ ਰਸੋਈ ਗੈਸ ਦੀ ਸਪਲਾਈ ਦੀ ਲਗਾਤਾਰ ਕਿੱਲਤ ਬਣੀ ਹੋਈ ਹੈ। ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਵਾ ਕਰਦੀ ਹੈ ਪ੍ਰੰਤੂ ਅੱਜ ਸੁਲਤਾਨਪੁਰ ਲੋਧੀ ਦੀ ਇੱਕ ਪਰਿਵਾਰ ਦੇ ਪੰਜ ਜੀਆਂ ਦੀ ਨਸ਼ੇ ਕਰਕੇ ਮੌਤ ਹੋ ਚੁੱਕੀ ਹੈ ਜੋ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਦੀ ਫੂਕ ਕੱਢਦੀ ਹੈ। ਉਹਨਾਂ ਕਿਹਾ ਕਿ ਪੀੜਤ ਨੌਜਵਾਨਾਂ ਦਾ ਸਰਕਾਰ ਮੁਫਤ ਇਲਾਜ ਕਰਵਾਵੇ ਉਹਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ ਅਤੇ ਨਸ਼ੇ ਦੇ ਸਮਗਲਰਾਂ ਸਿਆਸਤਦਾਨਾਂ ਤੇ ਪੁਲਿਸ ਦੇ ਗਠਜੋੜ ਖਿਲਾਫ ਸਖਤ ਕਾਰਵਾਈ ਕਰੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸ਼ਹੀਦਾਂ ਦੀਆਂ ਰੁਲ ਰਹੀਆਂ ਇਤਿਹਾਸਕ ਵਿਰਾਸਤਾਂ ਨੂੰ ਸਾਂਭਣ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਜਿਲ੍ਹਾ ਆਗੂ ਸੰਦੀਪ ਖੱਤਰੀ, ਗੁਰਦੀਪ ਕਲਵਾਨੂੰ, ਗੌਰਵ ਸ਼ੁਤਰਾਣਾ,ਕਰਨ ਨਾਨਕਪੁਰਾ, ਪ੍ਰਦੀਪ ਨਾਨਕਪੁਰਾ, ਬੰਟੀ ਬਨਾਰਸੀ, ਮਨੀਸ਼ ਅੰਨਦਾਨਾ ਆਦਿ ਹਾਜ਼ਰ ਸਨ।
 
 
 

Have something to say? Post your comment

 

More in Malwa

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

’ਪ੍ਰਹਾਰ’ ਸੁਰੱਖਿਆ ਪਰਿਪੇਖ ਹੁਣ ਭਾਰਤ ਹਮਲੇ ਸਹਿਣ ਦੀ ਥਾਂ ਮੂੰਹ ਤੋੜ ਜਵਾਬ ਦੇਵੇਗਾ: ਪ੍ਰੋ. ਸਰਚਾਂਦ ਸਿੰਘ ਖਿਆਲਾ

ਟੈਕਸੀ ਚਾਲਕ ਖੁਦਕੁਸ਼ੀ ਕਾਂਡ ਪਾਤੜਾਂ ਜਾਖਲ ਰੋਡ ਤੇ ਆਵਾਜਾਈ ਦੂਜੇ ਦਿਨ ਵੀ ਠੱਪ

ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਪਿੰਡ ਫਿੱਡੇ ਕਲਾਂ ਤੋਂ ਸ਼ੁਰੂਆਤ ਸਪੀਕਰ ਸੰਧਵਾਂ ਨੇ 178 ਲਾਭਪਾਤਰੀਆਂ ਨੂੰ ਸੌਂਪੇ ਮਾਲਕਾਨਾ ਹੱਕਾਂ ਦੇ ਦਸਤਾਵੇਜ਼

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

ਕਚਹਿਰੀ ਚੌਂਕ ਬਰਨਾਲਾ ਦੇ ਜਾਂਦੇ ਰਸਤੇ 'ਤੇ ਖੜਦਾ ਪਾਣੀ ਬਣ ਰਿਹਾ ਲੋਕਾਂ ਲਈ ਮੁਸੀਬਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ