Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

April 09, 2026 07:08 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹਦੂਦ ਅੰਦਰ ਵਾਰਡ ਨੰਬਰ ਪੰਜ ਵਿੱਚ ਸਥਿਤ ਜੀਆ ਲਾਲ ਜੋਸ਼ੀ ਮੈਮੋਰੀਅਲ ਮਿਉਂਸਪਲ ਪਾਰਕ ਪ੍ਰਸ਼ਾਸਨ ਦੀ ਬੇਰੁਖ਼ੀ ਅਤੇ ਅਣਦੇਖੀ ਦੀ ਜਿਉਂਦੀ-ਜਾਗਦੀ ਮਿਸਾਲ ਬਣ ਚੁੱਕਾ ਹੈ। ਪਿਛਲੇ ਦਸ ਸਾਲਾਂ ਤੋਂ ਇਹ ਪਾਰਕ ਵਿਕਾਸ ਦੀ ਰਾਹ ਦੇਖ ਰਿਹਾ ਹੈ, ਪਰੰਤੂ ਸਥਿਤੀ ਸੁਧਰਨ ਦੀ ਬਜਾਏ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਅੱਜ ਆਲਮ ਇਹ ਹੈ ਕਿ ਇਹ ਪਾਰਕ ਸ਼ਹਿਰ ਨਿਵਾਸੀਆਂ ਦੀ ਸੈਰ-ਸਪਾਟੇ ਦੀ ਥਾਂ ਨਹੀਂ, ਸਗੋਂ ਅਵਾਰਾ ਪਸ਼ੂਆਂ ਦੀ ਅਰਾਮਗਾਹ ਵਿੱਚ ਤਬਦੀਲ ਹੋ ਗਿਆ ਹੈ।
**ਪਸ਼ੂਆਂ ਦਾ ਬਣਿਆ ਠਿਕਾਣਾ 
ਪਾਰਕ ਵਿੱਚ ਦਿਨ-ਰਾਤ ਅਵਾਰਾ ਪਸ਼ੂਆਂ ਦਾ ਜਮਾਵੜਾ ਲੱਗਿਆ ਰਹਿੰਦਾ ਹੈ। ਗੰਦਗੀ ਅਤੇ ਡਰ ਕਾਰਨ ਆਮ ਨਾਗਰਿਕ ਇੱਥੋਂ ਲੰਘਣ ਤੋਂ ਵੀ ਕਤਰਾਉਂਦੇ ਹਨ। ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਕਈ ਵਾਰ ਮੌਕੇ ਦਾ ਮੁਆਇਨਾ ਕੀਤਾ ਗਿਆ, ਪਰ ਉਹ ਨਿਰੀਖਣ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹੇ। ਜ਼ਮੀਨੀ ਪੱਧਰ 'ਤੇ ਕੋਈ ਵੀ ਠੋਸ ਕੰਮ ਨਹੀਂ ਹੋਇਆ।
ਵਾਰਡ ਨੰਬਰ ਪੰਜ ਦੇ ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਸ਼ਿਕਾਇਤ ਲੈ ਕੇ ਜਾਂਦੇ ਹਨ, ਉਨ੍ਹਾਂ ਨੂੰ 'ਟੈਂਡਰ ਹੋ ਚੁੱਕਾ ਹੈ' ਅਤੇ 'ਜਲਦੀ ਕੰਮ ਸ਼ੁਰੂ ਹੋਵੇਗਾ' ਵਰਗੇ ਰਟੇ-ਰਟਾਏ ਜਵਾਬ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਮੁਹੱਲਾ ਨਿਵਾਸੀਆਂ ਦਰਸ਼ਨ ਸਿੰਘ, ਅਸ਼ੋਕ ਕੁਮਾਰ, ਵਰਿੰਦਰ ਭੂਸ਼ਣ ਅਤੇ ਡਾਕਟਰ ਮੁਕੇਸ਼ ਜੈਨ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਰੀਬ ਦੋ ਦਹਾਕੇ ਪਹਿਲਾਂ ਤਤਕਾਲੀ ਕੌਂਸਲਰ ਗੁਰਚਰਨ ਸਿੰਘ ਧਾਲੀਵਾਲ ਨੇ ਇਸ ਪਾਰਕ ਦਾ ਨਿਰਮਾਣ ਕਰਵਾਇਆ ਸੀ। ਉਨ੍ਹਾਂ ਤੋਂ ਬਾਅਦ ਕਿਸੇ ਵੀ ਨੁਮਾਇੰਦੇ ਜਾਂ ਅਧਿਕਾਰੀ ਨੇ ਇਸ ਦੀ ਸਾਰ ਨਹੀਂ ਲਈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। ਪਾਰਕ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦਾ ਘਰੋਂ ਨਿਕਲਣਾ ਦੁਸ਼ਵਾਰ ਹੋ ਗਿਆ ਹੈ। ਜੋ ਲੋਕ ਮਜਬੂਰੀ ਵਿੱਚ ਉੱਥੋਂ ਲੰਘਦੇ ਹਨ, ਉਨ੍ਹਾਂ ਨੂੰ ਆਪਣੀ ਸੁਰੱਖਿਆ ਲਈ ਬਹੁਤ ਚੌਕਸ ਅਤੇ ਫੁਰਤੀਲਾ ਰਹਿਣਾ ਪੈਂਦਾ ਹੈ ਤਾਂ ਜੋ ਕਿਸੇ ਪਸ਼ੂ ਦੇ ਹਮਲੇ ਦਾ ਸ਼ਿਕਾਰ ਨਾ ਹੋਣਾ ਪਵੇ। ਨਗਰ ਕੌਂਸਲ ਦੀ ਇਸ ਕਾਰਜਪ੍ਰਣਾਲੀ 'ਤੇ ਹੁਣ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ। ਕੀ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ ਜਾਂ ਫਿਰ ਇਸ ਵਾਰ ਵੀ "ਟੈਂਡਰ" ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਵੇਗਾ? ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਜੀਆ ਲਾਲ ਜੋਸ਼ੀ ਦੀ ਯਾਦ ਵਿੱਚ ਬਣੇ ਇਸ ਪਾਰਕ ਦਾ ਨਵੀਨੀਕਰਨ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਜਾਵੇ ਤਾਂ ਜੋ ਵਾਰਡ ਵਾਸੀਆਂ ਨੂੰ ਇਸ ਪਰੇਸ਼ਾਨੀ ਤੋਂ ਨਿਜਾਤ ਮਿਲ ਸਕੇ।
ਡੱਬੀ ** ਈਓ ਦਾ ਪੱਖ 
ਨਗਰ ਕੌਂਸਲ ਸੁਨਾਮ ਦੇ ਕਾਰਜਸਾਧਕ ਅਧਿਕਾਰੀ ਬਾਲਕ੍ਰਿਸ਼ਨ ਗੋਗੀਆ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਪਾਰਕ ਦਾ ਜਲਦੀ ਹੀ ਨਵੀਨੀਕਰਨ ਕਰਵਾਇਆ ਜਾਵੇਗਾ ਅਤੇ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

Have something to say? Post your comment

 

More in Malwa

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸਾਬਕਾ ਮੰਤਰੀ ਸਵਰਗੀ ਲਾਲ ਸਿੰਘ ਦੇ ਦੇਹਾਂਤ ’ਤੇ ਮਿਸਲ ਸਤਲੁਜ ਵੱਲੋਂ ਅਫਸੋਸ ਪ੍ਰਗਟ

’ਪ੍ਰਹਾਰ’ ਸੁਰੱਖਿਆ ਪਰਿਪੇਖ ਹੁਣ ਭਾਰਤ ਹਮਲੇ ਸਹਿਣ ਦੀ ਥਾਂ ਮੂੰਹ ਤੋੜ ਜਵਾਬ ਦੇਵੇਗਾ: ਪ੍ਰੋ. ਸਰਚਾਂਦ ਸਿੰਘ ਖਿਆਲਾ