Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

April 09, 2026 07:19 PM
Rozana Sehaj times

ਅੰਮ੍ਰਿਤਸਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ। ਚੇਅਰਮੈਨ ਬਰਾੜ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ 9593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1750 ਹੋਰ ਅਸਾਮੀਆਂ ਲਈ ਭਰਤੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਿਜਲੀ ਵਿਭਾਗ (ਪੀਐਸਪੀਸੀਐਲ) ਵੱਲੋਂ ਏ-ਪਲੱਸ ਰੇਟਿੰਗ ਹਾਸਲ ਕਰਨਾ, ਰਾਸ਼ਟਰੀ ਪੱਧਰ ’ਤੇ ਦੂਜਾ ਸਥਾਨ ਮਿਲਣਾ ਪੰਜਾਬ ਨੂੰ ਬਿਜਲੀ ਵਿੱਚ ਆਤਮ-ਨਿਰਭਰ ਬਣਾਉਣ ਅਤੇ ਲੋਕਾਂ ਲਈ 24 ਘੰਟੇ ਮੁਫ਼ਤ ਬਿਜਲੀ ਸਪਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਹਰ ਖੇਤਰ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਵਾ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਪਹਿਲੀ ਵਾਰ ਲੋਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਤੋਂ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿੱਚ ਮਾਨ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਿੰਚਾਈ ਲਈ ਸਿਰਫ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਪ੍ਰਤੀਸ਼ਤ ਵਧ ਕੇ 78 ਫੀਸਦੀ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 90 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਮਿਲੀ ਅਤੇ ਦਿਨ ਵੇਲੇ 95 ਫੀਸਦ ਸਪਲਾਈ ਯਕੀਨੀ ਬਣਾਈ ਗਈ। ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਲਗਪਗ 90 ਫੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ।

Have something to say? Post your comment

 

More in Malwa

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

ਸਾਬਕਾ ਮੰਤਰੀ ਸਵਰਗੀ ਲਾਲ ਸਿੰਘ ਦੇ ਦੇਹਾਂਤ ’ਤੇ ਮਿਸਲ ਸਤਲੁਜ ਵੱਲੋਂ ਅਫਸੋਸ ਪ੍ਰਗਟ

’ਪ੍ਰਹਾਰ’ ਸੁਰੱਖਿਆ ਪਰਿਪੇਖ ਹੁਣ ਭਾਰਤ ਹਮਲੇ ਸਹਿਣ ਦੀ ਥਾਂ ਮੂੰਹ ਤੋੜ ਜਵਾਬ ਦੇਵੇਗਾ: ਪ੍ਰੋ. ਸਰਚਾਂਦ ਸਿੰਘ ਖਿਆਲਾ