Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

April 09, 2026 07:27 PM
Rozana Sehaj times
ਸੁਨਾਮ : ਇਤਿਹਾਸ ਵਿਸ਼ੇ ਦੇ ਲੈਕਚਰਾਰ ਵਜੋਂ ਸੇਵਾ ਮੁਕਤ ਹੋਏ ਕੁਲਵਿੰਦਰ ਸਿੰਘ ਮੋਹਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਜਖੇਪਲ ਦੇ ਸਟਾਫ਼ ਅਤੇ ਪਤਵੰਤਿਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਦਿਲ ਖਿੱਚਵਾਂ ਅਤੇ ਭਾਵਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਦੱਸ ਦੇਈਏ ਕੁਲਵਿੰਦਰ ਸਿੰਘ ਮੋਹਲ ਨੇ ਆਪਣੀ ਸਰਵਿਸ ਦੌਰਾਨ ਆਪਣੇ ਵਿਦਿਆਰਥੀਆਂ ਵਿੱਚ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਅਣਥੱਕ ਯਤਨ ਕੀਤੇ। ਸਕੂਲ ਦੇ ਪ੍ਰਿੰਸੀਪਲ ਮੁਨੀਸ਼ ਵਰਮਾ ਅਤੇ ਲੈਕਚਰਾਰ ਅਵਿਨਾਸ਼ ਕੁਮਾਰ ਨੇ ਕੁਲਵਿੰਦਰ ਸਿੰਘ ਮੋਹਲ ਵੱਲੋਂ ਸਕੂਲ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਕੰਮਾਂ ਦੀ ਪ੍ਰਸੰਸਾ ਕੀਤੀ। ਮੌਜੂਦਾ ਸਰਪੰਚ ਗੁਰਚਰਨ ਸਿੰਘ ਅਤੇ ਸਾਬਕਾ ਸਰਪੰਚ ਕ੍ਰਿਸ਼ਨ ਸਿੰਘ ਧਾਲੀਵਾਲ ਵੱਲੋਂ ਵੀ ਸਕੂਲ ਪ੍ਰਤੀ ਦਿੱਤੀਆਂ ਸੇਵਾਵਾਂ ਲਈ ਪ੍ਰਸ਼ੰਸਾ ਕੀਤੀ ਗਈ,  ਲੈਕਚਰਾਰ ਯਾਦਵਿੰਦਰ ਭਾਰਦਵਾਜ ਵੱਲੋਂ ਪੀੜ ਤੇਰੇ ਜਾਣ ਦੀ... ਅਤੇ ਤੂੰ ਵਿਦਾ ਹੋਇਓ ਕਵਿਤਾਵਾਂ ਨਾਲ ਮਾਹੌਲ ਨੂੰ ਭਾਵਕ ਬਣਾ ਦਿੱਤਾ। ਉੱਥੇ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਆਪਣੇ ਲੋਕ ਗੀਤ ਮਿਰਜੇ ਰਾਹੀਂ ਅਤੇ ਵਰਿੰਦਰ ਸਿੰਘ ਵੱਲੋਂ ਭੰਗੜੇ ਦੀ ਪੇਸ਼ਕਾਰੀ ਕਰਕੇ ਸਭ ਦਾ ਦਿਲ ਮੋਹ ਲਿਆ। ਮੰਚ ਸੰਚਾਲਨ ਦੀ ਭੂਮਿਕਾ ਮੈਡਮ ਮਨਪ੍ਰੀਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸੇਵਾ ਮੁਕਤ ਹੋਏ ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਨੇ ਆਪਣੇ ਮੋਹ ਭਿੱਜੀ ਅਤੇ ਭਾਵਕ ਭਾਸ਼ਣ ਨਾਲ ਸਕੂਲ ਸਟਾਫ ਤੋਂ ਵਿਦਾਇਗੀ ਲਈ। ਇਸ ਮੌਕੇ ਸਕੂਲ ਸਟਾਫ ਤੋਂ ਇਲਾਵਾ ਗੁਰਤੇਜ ਸਿੰਘ ਰੰਧਾਵਾ ,ਅਜੈਬ ਸਿੰਘ ਸਿੱਧੂ, ਸਰਪੰਚ ਗੁਰਚਰਨ ਸਿੰਘ, ਜਸਪਾਲ ਸਿੰਘ ਜਖੇਪਲ ਵਾਸ, ਮਨਪ੍ਰੀਤ ਸਿੰਘ ਧਾਲੀਵਾਲ ਵਾਸ ਅਤੇ ਕੇਵਲ ਸਿੰਘ ਹੰਬਲਵਾਸ ਅਤੇ ਮੇਜਰ ਸਿੰਘ ਸਮੇਤ ਪਤਵੰਤੇ ਸੱਜਣ ਹਾਜ਼ਰ ਸਨ।
ਫਾਈਲ 09-- ਪਾਰਟੀ ਸੁਨਾਮ 

Have something to say? Post your comment

 

More in Malwa

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

ਸਾਬਕਾ ਮੰਤਰੀ ਸਵਰਗੀ ਲਾਲ ਸਿੰਘ ਦੇ ਦੇਹਾਂਤ ’ਤੇ ਮਿਸਲ ਸਤਲੁਜ ਵੱਲੋਂ ਅਫਸੋਸ ਪ੍ਰਗਟ

’ਪ੍ਰਹਾਰ’ ਸੁਰੱਖਿਆ ਪਰਿਪੇਖ ਹੁਣ ਭਾਰਤ ਹਮਲੇ ਸਹਿਣ ਦੀ ਥਾਂ ਮੂੰਹ ਤੋੜ ਜਵਾਬ ਦੇਵੇਗਾ: ਪ੍ਰੋ. ਸਰਚਾਂਦ ਸਿੰਘ ਖਿਆਲਾ