Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

April 09, 2026 08:22 PM
Rozana Sehaj times

ਜ਼ੀਰਕਪੁਰ : ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਪਿੰਡ ਨਗਲਾ (ਵਾਰਡ ਨੰਬਰ 12) ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਇਹ ਟਿਊਬਵੈੱਲ ਪ੍ਰੋਜੈਕਟ 40.53 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਟਿਊਬਵੈੱਲ ਲਗਾਉਣ ਦਾ ਫੈਸਲਾ ਲਿਆ ਗਿਆ ਸੀ, ਜਿਸ ਦੇ ਤਹਿਤ ਇਸ ਟਿਊਬਵੈੱਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਟਿਊਬਵੈੱਲ ਵੀ ਲਗਾਏ ਜਾਣਗੇ। ਵਿਧਾਇਕ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਲੋਕਾਂ ਤੱਕ ਸਾਫ਼ ਪਾਣੀ ਪਹੁੰਚਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਤੁਰੰਤ ਕੰਮ ਦੀ ਲੋੜ ਹੁੰਦੀ ਹੈ, ਉੱਥੇ ਬਿਨਾਂ ਦੇਰੀ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ, ਕੌਂਸਲਰ ਸਾਹਿਬਾਨ, ਆਮ ਆਦਮੀ ਪਾਰਟੀ ਦੇ ਵਲੰਟੀਅਰ, ਸਥਾਨਕ ਵਸਨੀਕ ਅਤੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ