Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

April 09, 2026 08:32 PM
Rozana Sehaj times

ਚੰਡੀਗੜ੍ਹ  : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪੰਜਾਬ ਸਰਕਾਰ ਦੇ ਹਿੱਸੇ ਵਜੋਂ 245 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ 2 ਲੱਖ 45 ਹਜ਼ਾਰ ਤੋਂ ਵੱਧ ਯੋਗ ਵਿਦਿਆਰਥੀਆਂ ਦਾ ਡਾਟਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਸ ਰਕਮ ਨਾਲ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ 'ਤੇ ਪੜ੍ਹਾਈ ਦਾ ਵਿੱਤੀ ਬੋਝ ਘਟਿਆ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹਜ਼ਾਰਾਂ ਵਿਦਿਆਰਥੀਆਂ ਲਈ ਉਮੀਦ ਦੀ ਨਵੀਂ ਕਿਰਣ ਬਣ ਰਹੀ ਹੈ, ਜਿਸ ਨਾਲ ਉਹ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ। ਡਾ. ਬਲਜੀਤ ਕੌਰ ਨੇ ਹੋਰ ਕਿਹਾ ਕਿ ਜਦੋਂ ਗਰੀਬ ਪਰਿਵਾਰਾਂ ਦੇ ਬੱਚੇ ਉੱਚ ਸਿੱਖਿਆ ਹਾਸਲ ਕਰਕੇ ਅੱਗੇ ਵਧਦੇ ਹਨ ਤਾਂ ਇਹ ਨਾ ਸਿਰਫ ਉਨ੍ਹਾਂ ਦੇ ਪਰਿਵਾਰਾਂ, ਸਗੋਂ ਪੂਰੇ ਸਮਾਜ ਦੀ ਤਰੱਕੀ ਦਾ ਰਾਹ ਖੋਲ੍ਹਦਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਵਚਨਬੱਧ ਹੈ।

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ