Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

April 09, 2026 08:35 PM
Rozana Sehaj times
ਚੰਡੀਗੜ੍ਹ/ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰਜ ਹੈਂਡ ਗ੍ਰਨੇਡ, ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੁਸ਼-ਟੂ-ਟਾਕ (ਪੀਟੀਟੀ) ਟਾਈਮਰ, 9ਵੋਲਟ ਬੈਟਰੀ, ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੱਗਰੀ (1 ਕਿਲੋਗ੍ਰਾਮ ਹਾਈ ਐਕਸਪਲੋਸਿਵ), ਕੇਬਲ ਅਤੇ ਟਰਿੱਗਰ ਵਾਲਾ ਇੱਕ ਬਾਓਫੇਂਗ ਵਾਕੀ-ਟਾਕੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਰਾਮਦਗੀ ਤੋਂ ਪਤਾ ਚੱਲਦਾ ਹੈ ਕਿ ਮਾਡਿਊਲ ਰਾਜ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਉੱਚ-ਪ੍ਰਭਾਵੀ ਅੱਤਵਾਦੀ ਹਮਲੇ ਕਰਨ ਦੀ ਤਿਆਰੀ ਕਰ ਰਿਹਾ ਸੀ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਵਿਦੇਸ਼ੀ-ਅਧਾਰਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ, ਸਮੁੱਚੀ ਸਾਜ਼ਿਸ਼ ਅਤੇ ਸਥਾਨਕ ਸਹਾਇਤਾ ਨੈਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਟੀ-ਪੁਆਇੰਟ ਜੋਗੋਵਾਲ ਬੇਦੀਆ ਵਿਖੇ ਇੱਕ ਵਿਸ਼ੇਸ਼ ਪੁਲਿਸ ਚੈਕਿੰਗ ਵਿੱਚ ਜੋਗੋਵਾਲ ਬੇਦੀਆ ਪਿੰਡ ਤੋਂ ਇੱਕ ਮੋਟਰਸਾਈਕਲ 'ਤੇ ਦੋ ਨੌਜਵਾਨਾਂ ਨੂੰ ਆਉਂਦੇ ਦੇਖਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖ ਕੇ, ਸ਼ੱਕੀਆਂ ਨੇ ਮੌਕੇ ਤੋਂ ਭੱਜਣ ਲਈ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਟੀਮਾਂ ਉਨ੍ਹਾਂ ਨੂੰ ਰੋਕਣ ਵਿੱਚ ਕਾਮਯਾਬ ਰਹੀਆਂ। ਐਸਐਸਪੀ ਨੇ ਕਿਹਾ ਕਿ ਪਿੱਛੇ ਬੈਠੇ ਵਿਅਕਤੀ ਕੋਲ ਨੀਲੇ ਅਤੇ ਪੀਲੇ ਰੰਗ ਦੇ ਦੋ ਬੈਗ ਸਨ, ਜਿਨ੍ਹਾਂ ਨੂੰ ਕੱਪੜੇ ਨਾਲ ਢੱਕਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਬੈਗਾਂ ਦੀ ਤਲਾਸ਼ੀ ਲੈਣ 'ਤੇ, ਉਨ੍ਹਾਂ ਦੇ ਕਬਜ਼ੇ ਵਿੱਚੋਂ ਵਿਸਫੋਟਕ ਸਮੱਗਰੀ ਅਤੇ ਉਪਕਰਣ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਫੋਰੈਂਸਿਕ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਅਤੇ ਗ੍ਰਨੇਡਾਂ ਨੂੰ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਕਲਾਨੌਰ, ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 45 ਮਿਤੀ 08/04/2026 ਦਰਜ ਕੀਤੀ ਗਈ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ