Sunday, November 02, 2025

Chandigarh

ਪਵਿੱਤਰ-ਅਪਵਿੱਤਰ ਸੀਟ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਨੇ ਸਾੜੇ ਕੈਪਟਨ ਤੇ ਬਿੱਟੂ ਦੇ ਪੁਤਲੇ

June 17, 2021 05:35 PM
SehajTimes

ਲੁਧਿਆਣਾ : ਪੰਜਾਬ ਦੀ ਪਵਿੱਤਰ ਧਰਤੀ ਦੀਆਂ ਕੁੱਝ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਪਾਰਟੀ ਵੱਲੋਂ ਪਵਿੱਤਰ-ਅਪਵਿੱਤਰ ਕਰਾਰ ਦੇਣ ਅਤੇ ਦਲਿਤ ਸਮਾਜ ਪ੍ਰਤੀ ਨਫਤਰ ਪੈਦਾ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਵਿਖੇ ਜਬਰਦਸਤ ਰੋਸ ਪ੍ਰਦਰਸਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੁਤਲੇ ਫੂਕੇ। ਧਰਨੇ ਵਿੱਚ ਪਹੁੰਚੇ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਅਤੇ ਜਗਤਾਰ ਸਿੰਘ ਹਿਸੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਉਹ ਸਮਾਜ ਨੂੰ ਧਰਮ ਅਤੇ ਜਾਤੀ ਦੇ ਨਾਮ 'ਤੇ ਵੰਡ ਕੇ ਰਾਜਨੀਤੀ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀਆਂ ਕੁਝ ਵਿਧਾਨ ਸਭਾ ਸੀਟਾਂ ਨੂੰ ਪਵਿੱਤਰ ਅਤੇ ਅਪਵਿੱਤਰ ਕਹਿਣ ਦਾ ਆਮ ਆਦਮੀ ਪਾਰਟੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਕਿਉਂਕਿ ਸਾਡੇ ਲਈ ਤਾਂ ਸਾਰੇ ਪੰਜਾਬ ਸਮੇਤ ਪੂਰਾ ਦੇਸ ਹੀ ਪਵਿੱਤਰ ਹੈ। ਇਸ ਮੌਕੇ ਤੇ ਬੀਬਾ ਸਰਬਜੀਤ ਕੌਰ ਮਾਣੂੰਕੇ ਅਤੇ ਐਸ. ਸੀ.  ਵਿੰਗ ਦੇ  ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਨੇ ਦਲਿਤ ਬੱਚਿਆਂ ਦੀ ਸਕਾਲਰਸਪਿ ਮਾਮਲੇ ਤੇ ਲੁਧਿਆਣਾ ਵਿਖੇ ਮਰਨ ਵਰਤ ਸ਼ੁਰੂ ਕੀਤਾ।
ਆਪ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਜਾਤਾਂ ਪਾਤਾਂ ਅਤੇ ਧਰਮਾਂ ਤੋਂ ਉੱਪਰ ਉੱਠ ਕੇ "ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ" ਅਤੇ "ਅਵਲ ਅੱਲਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ" ਦਾ ਪਾਠ ਪੜ੍ਹਾਇਆ ਹੈ। ਪਰ ਕਾਂਗਰਸ ਪਾਰਟੀ ਦੇ ਆਗੂਆਂ ਦੀ ਮੱਤ ਗੁਰੂ ਸਾਹਿਬਾਨ ਦੁਆਰਾ ਦਿੱਤੇ ਸੰਦੇਸ਼ ਅਤੇ ਦਿਖਾਏ ਰਾਹ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਜੋ ਅੱਜ ਸਿੱਖ ਪੰਥ ਦੀ ਮੁਦੱਈ ਬਣ ਰਹੀ ਹੈ ਨੇ ਹੀ ਸ੍ਰੀ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਉੱਤੇ ਹਮਲਾ ਕਰਵਾ ਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਸਨ। ਅਸਲ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਤਰ੍ਹਾਂ ਹੀ ਕਾਂਗਰਸ ਪਾਰਟੀ ਵੀ ਧਰਮ ਦੀ ਰਾਜਨੀਤੀ ਕਰਕੇ ਵੋਟਾਂ ਬਟੋਰਨ ਦੀ ਨੀਤੀ ਉੱਤੇ ਕਾਰਜ ਕਰਦੀ ਰਹੀ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਹੁਣ ਦਲਿਤਾਂ ਦੇ ਮਸੀਹਾ ਬਣਨ ਦਾ ਝੂਠਾ ਨਾਟਕ ਕਰਦੇ ਹਨ, ਜਦੋਂ ਕਿ ਆਪਣੀ ਸਰਕਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਲਿਤਾਂ ਉੱਤੇ ਵੱਖ ਵੱਖ ਤਰ੍ਹਾਂ ਦੇ ਅੱਤਿਆਚਾਰ ਕੀਤੇ, ਵਿਦਿਆਰਥੀਆਂ ਦੇ ਵਜੀਫਾ ਰਕਮ ਵਿੱਚ ਘੁਟਾਲਾ ਕੀਤਾ ਅਤੇ ਨੌਜਵਾਨਾਂ ਦੀਆਂ ਨੌਕਰੀਆਂ ਦਾ ਕੋਟਾ ਹੀ ਖਤਮ ਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਦਲਿਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਵਿਧਾਨ ਸਭਾ ਸੀਟਾਂ ਨੂੰ ਵੀ ਪਵਿੱਤਰ ਅਤੇ ਅਪਵਿੱਤਰ ਦੱਸ ਰਹੇ ਹਨ। ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਵਿੱਚ ਗੰਭੀਰ ਹੁੰਦੇ ਤਾਂ ਬਿੱਟੂ ਦੁਆਰਾ ਦਿੱਤੇ ਬਿਆਨ ਦੀ ਨਿਖੇਧੀ ਕਰਦੇ ਅਤੇ ਉਸ ਖਲਿਾਫ ਸਖਤ ਕਾਰਵਾਈ ਕਰਦੇ। ਜਕਿਰਯੋਗ ਹੈ ਕਿ ਕਾਂਰਗਸ ਪਾਰਟੀ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕੀਤੇ ਘੁਟਾਲੇ ਖਿਲਾਫ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਭੁੱਖ ਹੜਤਾਲ ਸੁਰੂ ਕੀਤੀ ਹੋਈ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ