Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

April 09, 2026 08:50 PM
Rozana Sehaj times

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 79ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  567 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 79ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਬਰਾਮਦ ਕਰਨ ਤੋਂ ਬਾਅਦ 252 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਗ੍ਰਿਫ਼ਤਾਰੀਆਂ  ਦੀ ਕੁੱਲ ਗਿਣਤੀ 19,894 ਹੋ ਗਈ ਹੈ। ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ 404ਵੇਂ ਦਿਨ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਗ੍ਰਾਮ ਹੈਰੋਇਨ, 40,507 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27,299 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 404 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,952 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ