Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

April 09, 2026 09:05 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾਰਿਆ ਜਾਵੇਗਾ। ਇਸ ਤਕਨੀਕ ਰਾਹੀਂ ਸੜਕ ਵਿੱਚ ਪਹਿਲਾਂ ਤੋਂ ਹੀ ਮੌਜੂਦ ਰੋਡ ਮੈਟਲ ਦਾ ਇਸਤੇਮਾਲ ਕਰਕੇ ਹੋਰ ਖਨਣ ਕਰਨ ਦੀ ਲੋੜ ਤੋਂ ਬਚਿਆ ਜਾ ਸਕੇਗਾ। ਇਸ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਤੋਂ ਬਚਾਅ ਵੀ ਹੋਵੇਗਾ ਅਤੇ ਸੜਕਾਂ ਦੇ ਲੈਵਲ ਨੂੰ ਬੇਲੋੜੇ ਚੁੱਕਣ ਤੋਂ ਵੀ ਬਚਿਆ ਜਾ ਸਕੇਗਾ। ਕੈਬਨਿਟ ਮੰਤਰੀ ਨੇ ਹਦਾਇਤ ਦਿੱਤੀ ਕਿ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਨਾਲ਼ ਕੰਮ ਵਿੱਚ ਹੋਈ ਦੇਰੀ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਕੇ ਪ੍ਰਗਤੀ ਨੂੰ ਵਧਾਇਆ ਜਾਵੇ। ਮੀਟਿੰਗ ਦੌਰਾਨ ਅਧਿਕਾਰੀਆ ਵਲੋਂ ਦਸਿਆ ਗਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 200 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਰਾਜ ਵਿਚ  30 ਜੂਨ, 2026 ਤੱਕ  ਲਗਭਗ 45000 ਕਿਲੋਮੀਟਰ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸ.ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ  ਅਤੇ ਮੌਕੇ ਤੇ ਕੰਮ ਸਬੰਧੀ ਟੀਚਿਆਂ ਨੂੰ  ਹਾਸਲ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨ , ਤਾਂ ਜ਼ੋ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।
ਇਸ ਦੌਰਾਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਰਵੀ ਭਗਤ,ਸੰਯੁਕਤ ਸਕੱਤਰ ਸ਼੍ਰੀ ਅਮਰਬੀਰ ਸਿੱਧੂ, ਇੰਜੀਨਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
 

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ