Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

April 09, 2026 09:09 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25  ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ,ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ। ਜਿਸ ਸਬੰਧੀ ਕਮਿਸ਼ਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਨੂੰ ਪੰਜ ਵਾਰ ਮਿਤੀ 14-01-2026, 30-01-2026, 17-02-2026, 24-02-2026 ਅਤੇ 07-04-2026 ਪੱਤਰ ਭੇਜ ਕੇ ਇਕਬਾਲ ਸਿੰਘ ਐਸ.ਪੀ.ਡੀ. ਰਾਹੀਂ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਤਲਬ ਕੀਤੀ ਗਈ ਸੀ। ਪ੍ਰੰਤੂ ਉਕਤ ਅਧਿਕਾਰੀ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ। ਜਿਸ ਨੂੰ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲੈਂਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ. ਡੀ. ਇਕਬਾਲ ਸਿੰਘ ਵਲੋਂ ਡਿਊਟੀ ਵਿੱਚ ਕੀਤੀ ਜਾ ਰਹੀ ਕੁਤਾਰੀ ਦੇ ਮੱਦੇਨਜ਼ਰ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਰੂਲਜ਼ 1970 ਤਹਿਤ ਕਾਰਵਾਈ ਕਰਦੇ ਹੋਏ ਮੁਕੰਮਲ ਰਿਪੋਰਟ ਨਿਸ਼ਚਿਤ ਮਿਤੀ 16-04-2026 ਨੂੰ ਸਮਰੱਥ ਅਧਿਕਾਰੀ ਰਾਹੀਂ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਲਈ ਕਿਹਾ ਹੈ।

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ