Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮਾਮਲਾ ਇੱਕੋ ਪਰਿਵਾਰ ਦੇ ਪੰਜ ਨੌਜਵਾਨਾਂ ਦੀ ਨਸ਼ੇ ਨਾਲ ਹੋਈ ਮੌਤ ਦਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਨਿਕਲਿਆ ਜਨਾਜ਼ਾ : ਗੁਰਦੀਪ ਸਿੰਘ ਭੰਡਾਲ

April 09, 2026 09:16 PM
Rozana Sehaj times
ਅੰਮ੍ਰਿਤਸਰ : ਨਸ਼ਿਆਂ ਦੇ ਖ਼ਾਤਮੇ ਦੇ ਵਾਅਦਿਆਂ ‘ਤੇ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਆਪ ਸਰਕਾਰ ਅੱਜ ਗੰਭੀਰ ਸਵਾਲਾਂ ਦੇ ਘੇਰੇ ਵਿੱਚ ਹੈ। ਚਾਰ ਸਾਲਾਂ ਦੇ ਲਗਭਗ ਸਮੇਂ ਬਾਅਦ ਵੀ ਪੰਜਾਬ ਵਿੱਚ ਨਸ਼ਾਖੋਰੀ ਰੁਕਣ ਦੀ ਬਜਾਏ ਹੋਰ ਵਧ ਰਹੀ ਹੈ, ਜਿਸ ਕਰਕੇ ਹਰ ਰੋਜ਼ ਮਾਵਾਂ ਦੇ ਪੁੱਤ ਮੌਤ ਦੇ ਮੂੰਹ ਵਿੱਚ ਧੱਕੇ ਜਾ ਰਹੇ ਹਨ। ਮਾਵਾਂ ਨੂੰ ਨਾ ਕੋਈ ਮਾਲੀ ਮਦਦ ਚਾਹੀਦੀ ਹੈ ਤੇ ਨਾ ਹੀ ਖੈਰਾਤ—ਉਹਨਾਂ ਨੂੰ ਸਿਰਫ਼ ਆਪਣੇ ਪੁੱਤਾਂ ਦੀ ਜ਼ਿੰਦਗੀ ਵਾਪਸ ਚਾਹੀਦੀ ਹੈ। ਜੇ ਨੌਜਵਾਨ ਸਿਹਤਮੰਦ ਹੋਣਗੇ ਤਾਂ ਉਹ ਆਪਣੇ ਪੈਰਾਂ ‘ਤੇ ਖੜ੍ਹ ਕੇ ਘਰ ਚਲਾ ਸਕਦੇ ਹਨ ਅਤੇ ਸਰਕਾਰ ਵੱਲ ਦੇਖਣ ਦੀ ਲੋੜ ਨਹੀਂ ਪਵੇਗੀ। ਇਹ ਵਿਚਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਸੁਲਤਾਨਪੁਰ ਲੋਧੀ ਵਿੱਚ ਲਗਾਤਾਰ ਵਧ ਰਹੀਆਂ ਨਸ਼ਿਆਂ ਨਾਲ ਮੌਤਾਂ ‘ਤੇ ਗਹਿਰੀ ਚਿੰਤਾ ਜਤਾਉਂਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਮਾਵਾਂ ਦੇ ਵੈਣ ਨਹੀਂ ਪਹੁੰਚ ਰਹੇ, ਕਿਉਂਕਿ ਜਦੋਂ ਇੱਕੋ ਘਰ ਦੇ ਪੰਜ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹੋਣ, ਤਾਂ ਇਹ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਦਾ ਸਪੱਸ਼ਟ ਸਬੂਤ ਹੈ।ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਮਹੁੱਲਾ ਪੰਡੋਰੀ ਵਿੱਚ ਇੱਕੋ ਪਰਿਵਾਰ ਦੇ ਪੰਜ ਪੁੱਤਰ ਨਸ਼ਿਆਂ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਹਕੀਕਤ ਬਿਆਨ ਕਰਦੀ ਹੈ, ਜਿਸਦਾ ਅੱਜ ਜਨਾਜ਼ਾ ਨਿਕਲਦਾ ਨਜ਼ਰ ਆ ਰਿਹਾ ਹੈ। ਭੰਡਾਲ ਨੇ ਦੱਸਿਆ ਕਿ ਪੀੜਤ ਮਾਤਾ ਮਨਜੀਤ ਕੌਰ ਨਾਲ ਗੱਲਬਾਤ ਦੌਰਾਨ ਸਾਹਮਣੇ ਆਇਆ ਕਿ ਪਰਿਵਾਰ ਪਹਿਲਾਂ ਵੀ ਕਰਜ਼ਾ ਲੈ ਕੇ ਲਗਭਗ ਸੱਤ ਲੱਖ ਰੁਪਏ ਇਲਾਜ ‘ਤੇ ਖਰਚ ਕਰ ਚੁੱਕਾ ਹੈ। ਹੁਣ ਘਰ ਦੀ ਆਰਥਿਕ ਹਾਲਤ ਇਤਨੀ ਮਾੜੀ ਹੈ ਕਿ ਛੋਟੇ ਬੱਚਿਆਂ ਦੇ ਦੁੱਧ ਲਈ ਵੀ ਪੈਸੇ ਨਹੀਂ ਬਚੇ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੀ ਜ਼ਿਲ੍ਹਾ ਪ੍ਰਸ਼ਾਸਨ ਨੀਂਦ ਤੋਂ ਜਾਗਿਆ ਅਤੇ ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਮਾਤਾ ਨਾਲ ਗੱਲ ਕਰਕੇ ਇਲਾਜ ਦਾ ਭਰੋਸਾ ਦਿੱਤਾ ਗਿਆ, ਜਿਸ ਉਪਰੰਤ ਪੀੜਤ ਨੌਜਵਾਨ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪ੍ਰੰਤੂ ਉਹ ਵੀ ਸਹੀ ਦੇਖਭਾਲ ਨਾਂ ਹੋਣ ਕਾਰਨ ਚੱਲ ਵੱਸਿਆ। ਭਾਈ ਭੰਡਾਲ ਨੇ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰਨ ਦੀ ਬਜਾਏ ਪਰਿਵਾਰ ਨੂੰ ਹੀ ਗ਼ਲਤ ਸਾਬਤ ਕਰਨ ਵਿੱਚ ਜ਼ਿਆਦਾ ਰੁਚੀ ਦਿਖਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦ ਥਾਣੇ ਅਤੇ ਡੀਐਸਪੀ ਦਫ਼ਤਰ ਦੇ ਨੇੜੇ ਹੀ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ, ਤਾਂ ਇਹ ਕਿਸ ਦੀ ਸਹਿਮਤੀ ਨਾਲ ਹੋ ਰਿਹਾ ਹੈ? ਕੀ ਇਸ ਦੇ ਪਿੱਛੇ ਕਿਸੇ ਰਾਜਨੀਤਿਕ ਸਰਪ੍ਰਸਤੀ ਦਾ ਹੱਥ ਹੈ ? ਅਖੀਰ ਵਿੱਚ ਗੁਰਦੀਪ ਸਿੰਘ ਭੰਡਾਲ ਨੇ ਮੰਗ ਕੀਤੀ ਕਿ ਇਸ ਗੰਭੀਰ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਮੌਜੂਦਾ ਐਮ ਐਲ ਏ ਰਾਣਾ ਇੰਦਰ ਪ੍ਰਤਾਪ ਸਿੰਘ ਖ਼ਿਲਾਫ਼ ਤੁਰੰਤ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੱਤਾਧਾਰੀ ਨੇਤਾਵਾਂ ਦੀ ਸ਼ਹਿ ਤੋਂ ਬਿਨਾਂ ਇਲਾਕੇ ਵਿੱਚ ਅਜਿਹਾ ਗੈਰਕਾਨੂੰਨੀ ਕਾਰੋਬਾਰ ਸੰਭਵ ਨਹੀਂ। ਇਸ ਮੌਕੇ ਹਲਕਾ ਸੇਵਾਦਾਰ ਬੋਹੜ ਸਿੰਘ ਹਜਾਰਾ, ਸੁਖਦੇਵ ਸਿੰਘ ਖੀਰਾਂਵਾਲੀ, ਹਰਪਾਲ ਸਿੰਘ ਸੁਲਤਾਨਪੁਰ ਲੋਧੀ ਆਦਿ ਵੀ ਮੌਜੂਦ ਸਨ।

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਪੁਲਿਸ ਦੀ ਵੱਡੀ ਕਾਰਵਾਈ: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ

ਬੀਬੀ ਕੋਲਾ ਜੀ ਚੈਰੀਟੇਬਲ ਹੋਸਪਿਟਲ ਵਿਖੇ ਅਮ੍ਰਿਤ ਵੇਲਾ ਸਮਾਗਮ ਧੂਮਧਾਮ ਨਾਲ ਮਨਾਇਆ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ : ਐਡਵੋਕੇਟ ਧਾਮੀ

ਪਿੰਡ ਗੁਮਟਾਲਾ, ਅੰਮ੍ਰਿਤਸਰ ਵਿਖੇ ਨਸ਼ਾ ਤਸਕਰੀ ਦੀ ਨਾਜਾਇਜ਼ ਤੌਰ 'ਤੇ ਪ੍ਰਾਪਤ ਜਾਇਦਾਦ ਨੂੰ ਢਾਹੁਣਾ

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਸੰਧੂ

ਖਾਲਸਾ ਸਾਜਨਾ ਦਿਹਾੜੇ ਲਈ 1763 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, 10 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜਥਾ

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ