Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ : ਐਡਵੋਕੇਟ ਧਾਮੀ

April 09, 2026 09:22 PM
Rozana Sehaj times
ਅੰਮ੍ਰਿਤਸਰ : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ’ਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕੇ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਵੀ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਪ੍ਰਤੀ ਵੱਡੀ ਸ਼ਰਧਾ ਹੈ ਅਤੇ ਸਰਕਾਰਾਂ ਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ। ਐਡਵੋਕੇਟ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਫੀਸ ਵੀ ਸਮਾਪਤ ਕੀਤੀ ਜਾਵੇ।
ਇਸੇ ਦੌਰਾਨ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਪੁਲਿਸ ਦੀ ਵੱਡੀ ਕਾਰਵਾਈ: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ

ਬੀਬੀ ਕੋਲਾ ਜੀ ਚੈਰੀਟੇਬਲ ਹੋਸਪਿਟਲ ਵਿਖੇ ਅਮ੍ਰਿਤ ਵੇਲਾ ਸਮਾਗਮ ਧੂਮਧਾਮ ਨਾਲ ਮਨਾਇਆ

ਮਾਮਲਾ ਇੱਕੋ ਪਰਿਵਾਰ ਦੇ ਪੰਜ ਨੌਜਵਾਨਾਂ ਦੀ ਨਸ਼ੇ ਨਾਲ ਹੋਈ ਮੌਤ ਦਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਨਿਕਲਿਆ ਜਨਾਜ਼ਾ : ਗੁਰਦੀਪ ਸਿੰਘ ਭੰਡਾਲ

ਪਿੰਡ ਗੁਮਟਾਲਾ, ਅੰਮ੍ਰਿਤਸਰ ਵਿਖੇ ਨਸ਼ਾ ਤਸਕਰੀ ਦੀ ਨਾਜਾਇਜ਼ ਤੌਰ 'ਤੇ ਪ੍ਰਾਪਤ ਜਾਇਦਾਦ ਨੂੰ ਢਾਹੁਣਾ

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਸੰਧੂ

ਖਾਲਸਾ ਸਾਜਨਾ ਦਿਹਾੜੇ ਲਈ 1763 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, 10 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜਥਾ

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ