Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬੀਬੀ ਕੋਲਾ ਜੀ ਚੈਰੀਟੇਬਲ ਹੋਸਪਿਟਲ ਵਿਖੇ ਅਮ੍ਰਿਤ ਵੇਲਾ ਸਮਾਗਮ ਧੂਮਧਾਮ ਨਾਲ ਮਨਾਇਆ

April 09, 2026 09:25 PM
Rozana Sehaj times
ਅੰਮ੍ਰਿਤਸਰ : ਬੀਬੀ ਕੋਲਾ ਜੀ ਚੈਰੀਟੇਬਲ ਹੋਸਪਿਟਲ ਵਿਖੇ ਅਮ੍ਰਿਤ ਵੇਲਾ ਸਮਾਗਮ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ “ਲਿਟਲ ਵੀਰ” ਜੀ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਕੀਰਤਨ ਅਤੇ ਕਥਾ ਰਾਹੀਂ ਆਈ ਹੋਈ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਆਤਮਕ ਅਨੰਦ ਦੀ ਪ੍ਰਾਪਤੀ ਕਰਵਾਈ ਗਈ। ਇਸ ਮੌਕੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ “ਲਿਟਲ ਵੀਰ” ਜੀ ਨੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬਾਨਾਂ ਦੀ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ, ਜੋ ਸਾਡੇ ਲਈ ਸਦਾ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਆਗਮਨ ਪੁਰਬ ਦੀਆਂ ਵੀ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਭਾਈ ਸਾਹਿਬਾਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਹਰ ਵੀਰਵਾਰ ਸ਼ਾਮ 4 ਵਜੇ ਤੋਂ 7 ਵਜੇ ਤੱਕ ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸੰਗਤਾਂ ਨੂੰ ਵਧ ਚੜ੍ਹ ਕੇ ਹਾਜ਼ਰੀ ਭਰਨ ਲਈ ਸੱਦਾ ਦਿੱਤਾ ਗਿਆ। ਅੰਤ ਵਿੱਚ ਸਮੂਹ ਸੰਗਤ ਨੂੰ ਗੁਰੂ ਘਰ ਨਾਲ ਜੁੜ ਕੇ ਜੀਵਨ ਨੂੰ ਸੁਖਮਈ ਬਣਾਉਣ ਦਾ ਸੰਦੇਸ਼ ਦਿੱਤਾ ਗਿਆ ਅਤੇ ਅਰਦਾਸ ਕਰਕੇ ਸਮਾਗਮ ਦੀ ਸਮਾਪਤੀ ਕੀਤੀ ਗਈ।

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਪੁਲਿਸ ਦੀ ਵੱਡੀ ਕਾਰਵਾਈ: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ : ਐਡਵੋਕੇਟ ਧਾਮੀ

ਮਾਮਲਾ ਇੱਕੋ ਪਰਿਵਾਰ ਦੇ ਪੰਜ ਨੌਜਵਾਨਾਂ ਦੀ ਨਸ਼ੇ ਨਾਲ ਹੋਈ ਮੌਤ ਦਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਨਿਕਲਿਆ ਜਨਾਜ਼ਾ : ਗੁਰਦੀਪ ਸਿੰਘ ਭੰਡਾਲ

ਪਿੰਡ ਗੁਮਟਾਲਾ, ਅੰਮ੍ਰਿਤਸਰ ਵਿਖੇ ਨਸ਼ਾ ਤਸਕਰੀ ਦੀ ਨਾਜਾਇਜ਼ ਤੌਰ 'ਤੇ ਪ੍ਰਾਪਤ ਜਾਇਦਾਦ ਨੂੰ ਢਾਹੁਣਾ

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਸੰਧੂ

ਖਾਲਸਾ ਸਾਜਨਾ ਦਿਹਾੜੇ ਲਈ 1763 ਸਿੱਖ ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ, 10 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਜਥਾ

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ