Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਅੰਮ੍ਰਿਤਸਰ ਰੇਲਵੇ ਪੁਲਿਸ ਦੀ ਵੱਡੀ ਕਾਰਵਾਈ: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ

April 09, 2026 09:28 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਰੇਲਵੇ ਜੀ.ਆਰ.ਪੀ (GRP) ਅਤੇ ਆਰ.ਪੀ.ਐਫ (RPF) ਦੀ ਸਾਂਝੀ ਟੀਮ ਨੂੰ ਉਸ ਵੇਲੇ ਇੱਕ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਭੰਡਾਰੀ ਪੁਲ ਦੇ ਹੇਠਾਂ ਛਾਪੇਮਾਰੀ ਕਰਕੇ ਲੁੱਟ-ਖੋਹ ਕਰਨ ਵਾਲੇ ਇੱਕ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਪੁਲਿਸ ਨੇ 4 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਅਮਰਵਿੰਦਰ ਸਿੰਘ ਨੇ ਦੱਸਿਆ ਕਿ ਜੀ.ਆਰ.ਪੀ. ਅਤੇ ਆਰ.ਪੀ.ਐਫ. ਦੀਆਂ ਟੀਮਾਂ ਵੱਲੋਂ ਇਲਾਕੇ ਵਿੱਚ ਸਾਂਝੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਭੰਡਾਰੀ ਪੁਲ ਦੇ ਹੇਠਾਂ ਕੁਝ ਸ਼ੱਕੀ ਨੌਜਵਾਨ ਹਥਿਆਰਾਂ ਸਮੇਤ ਮੌਜੂਦ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਪਾਸਿਆਂ ਤੋਂ ਘੇਰਾਬੰਦੀ ਕੀਤੀ ਅਤੇ ਚਾਰਾਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ, ਮਨਦੀਪ ਕੁਮਾਰ, ਦਿਲਬਾਗ ਸਿੰਘ ਅਤੇ ਆਕਾਸ਼ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹਨਾਂ ਵਿੱਚੋਂ ਦੋ ਅੰਮ੍ਰਿਤਸਰ ਅਤੇ ਦੋ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਤਲਾਸ਼ੀ ਦੌਰਾਨ ਇਹਨਾਂ ਕੋਲੋਂ:
10 ਖੋਹ ਕੀਤੇ ਮੋਬਾਈਲ ਫੋਨ
2 ਤੇਜ਼ਧਾਰ ਚਾਕੂ ਬਰਾਮਦ ਕੀਤੇ ਗਏ ਹਨ।
ਪੁਲਿਸ ਦੀ ਮੁਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਇਹ ਚਾਰੇ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਆਪਣੀ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਰੇਲਵੇ ਸਟੇਸ਼ਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟਦੇ ਸਨ। ਮੁਲਜ਼ਮਾਂ ਵਿੱਚੋਂ ਇੱਕ 'ਤੇ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹਨ।
ਡੀ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਨੇ ਪਹਿਲਾਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਇਹਨਾਂ ਦੇ ਹੋਰ ਕਿਹੜੇ ਸਾਥੀ ਇਸ ਗਿਰੋਹ ਵਿੱਚ ਸ਼ਾਮਲ ਹਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ। ਇਸ ਮੌਕੇ ਤੇ ਅੰਮ੍ਰਿਤਸਰ ਜੀਆਰਪੀ ਦੇ ਐਸਐਚ ਓ ਸੁਖਵਿੰਦਰ ਸਿੰਘ ਸਰਾਂ ਜਗਦੀਸ਼ ਸਿੰਘ ਅਤੇ ਇੰਸਪੈਕਟਰ ਦਿਨੇਸ਼ ਮੀਨਾ ਆਰਪੀਐਫ  ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਹੈਡ ਕਾਂਸਟੇਬਲ ਜਸਪਾਲ ਸਿੰਘ ਅਤੇ ਕਾਂਸਟੇਬਲ ਦੀਪਕ ਸੀਆਈਬੀ ਜਲੰਧਰ ਮੌਜੂਦ ਸਨ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ