Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ

April 09, 2026 09:34 PM
Rozana Sehaj times
ਸੰਗਰੂਰ : ਲੌਂਗੋਵਾਲ ਇਲਾਕੇ ਦੀਆਂ ਜਨਤਕ, ਜਮਹੂਰੀ ਜਥੇਬੰਦੀਆਂ ਦਾ ਵਫਦ,ਜੋ ਪਿਛਲੇ 8 ਸਾਲ ਤੋਂ ਲਗਾਤਾਰ "ਹਸਪਤਾਲ ਬਚਾਓ ਐਕਸ਼ਨ ਕਮੇਟੀ"ਰਾਹੀਂ ਹਰ ਦਿਨ ਹਸਪਤਾਲ ਦੀ ਨਿੱਘਰ ਰਹੀ ਹਾਲਤ ਨੂੰ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦਾ ਆ ਰਿਹਾ ਹੈ ਸਿਵਲ ਸਰਜਨ ਸੰਗਰੂਰ ਸ੍ਰੀ ਮਤੀ ਅਮਰਜੀਤ ਕੌਰ ਨੂੰ ਮਿਲਿਆ। ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਲਗਭਗ ਦਰਜਨ ਪਿੰਡਾਂ ਨੂੰ ਪੈਂਦਾ ਇਕੋ ਇੱਕ ਹਸਪਤਾਲ ਖੁੱਦ ਬਿਮਾਰ ਅਤੇ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਵਫਦ ਵਿੱਚ ਸ਼ਾਮਿਲ ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਬੀਰ ਲੌਂਗੋਵਾਲ,ਤਰਕਸ਼ੀਲ ਸੁਸਾਈਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ ਤੇ ਜੋਨ ਪ੍ਰਧਾਨ ਮਾਸਟਰ ਪਰਮਵੇਦ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ, ਡੇਮੋਕ੍ਰੇਟਿਕ ਟੀਚਰਜ ਫ਼ਰੰਟ ਦੇ ਸੀਨੀਅਰ ਆਗੂ ਜਗਦੇਵ ਵਰਮਾ, ਜਮਹੂਰੀ ਅਧਿਕਾਰ ਸਭਾ ਦੇ ਜਿਲ੍ਹਾ ਆਗੂ ਮਨਧੀਰ ਸਿੰਘ ਰਾਜੋਮਾਜਰਾ ਆਗੂਆਂ ਨੇ ਦੱਸਿਆ ਲੌਂਗੋਵਾਲ ਸਿਹਤ ਕੇਂਦਰ ਵਿੱਚ ਸਿਰਫ਼ ਇੱਕ ਡਾਕਟਰ ਅਤੇ ਨਰਸਿੰਗ ਸਟਾਫ ਹੈ। ਇਲਾਕੇ ਦੇ ਲੋਕ ਇਲਾਜ਼ ਖੁਣੋਂ ਮਾੜੀਆਂ ਹਾਲਾਤਾਂ ਨਾਲ ਜੂਝ ਰਹੇ ਹਨ। ਆਗੂਆਂ ਨੇ ਜਿਥੇ ਲੌਂਗੋਵਾਲ ਤੋਂ ਤਬਦੀਲ ਕੀਤਾ ਸਟਾਫ ਤੁਰੰਤ ਵਾਪਿਸ ਭੇਜਣ ਦੀ ਮੰਗ ਕੀਤੀ , ਉੱਥੇ ਇਹ ਵੀ ਕਿਹਾ ਕਿ ਖਾਨਾ ਪੂਰਤੀ ਦੀ ਥਾਂ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ,ਨਰਸਿੰਗ ਸਟਾਫ ਅਤੇ ਵੱਖ ਵੱਖ ਤਕਨੀਕੀ ਸਟਾਫ ਦੀ ਰੈਗੂਲਰ ਭਰਤੀ ਕਰਕੇ ਭਿਆਨਕ ਬਿਮਾਰੀਆਂ ਨਾਲ ਪੀੜਤ ਅਵਾਮ ਦੇ ਜਾਨ ਮਾਲ ਨੂੰ ਸੁਰੱਖਿਆ ਦਿੱਤੀ ਜਾਵੇ।ਆਗੂਆਂ ਨੇ ਭਰੇ ਮਨ ਨਾਲ ਕਿਹਾ ਕਿ ਕਿਸੇ ਵੇਲੇ ਪੰਜਾਬ ਦੇ ਸਿਰਕੱਢ ਹਸਪਤਾਲਾਂ ਵਿੱਚ ਸ਼ਾਮਿਲ ਇਹ ਹਸਪਤਾਲ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਡਿਸਪੈਂਸਰੀ ਵਿੱਚ ਬਦਲ ਹੋ ਗਿਆ ਹੈ।ਚਿਤਾਵਨੀ ਦਿੰਦਿਆਂ ਐਕਸ਼ਨ ਕਮੇਟੀ ਨੇ ਕਿਹਾ ਜੇਕਰ ਇਸ ਤੇ ਕੋਈ ਕਾਰਵਾਈ ਨਾ ਕੀਤੀ ਗਈ, ਤਬਦੀਲ ਕੀਤਾ ਸਟਾਫ ਵਾਪਿਸ ਨਾ ਭੇਜਿਆ ਗਿਆ ਤਾਂ ਜਲਦ ਇਸ ਲਈ ਇਲਾਕੇ ਪੱਧਰ ਦਾ ਸੰਘਰਸ਼ ਵਿੱਢਿਆ ਜਾਵੇਗਾ।
ਵੱਲੋਂ
 
ਬਲਵੀਰ ਲੌਂਗੋਵਾਲ 9815317028
ਜੁਝਾਰ ਲੌਂਗੋਵਾਲ9872883701
ਮਾਸਟਰ ਪਰਮਵੇਦ

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ