Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

April 09, 2026 09:42 PM
Rozana Sehaj times
ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਹਲਕਾ ਡੇਰਾਬਸੀ ਵਿੱਚ ਲੋਕਾਂ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਹੋਰ ਧਿਆਨ ਦਿੰਦੇ ਹੋਏ ਐਮ.ਐਲ.ਏ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਡੇਰਾਬੱਸੀ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਇਸ ਮੌਕੇ ਕਿਹਾ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਕਾਰਜ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੇ ਗਏ ਹਨ, ਤਾਂ ਜੋ ਇਲਾਕੇ ਵਿੱਚ ਆਧੁਨਿਕ ਸੁਵਿਧਾਵਾਂ ਦਾ ਵਿਸਥਾਰ ਹੋ ਸਕੇ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪਾਰਕਾਂ, ਕਮਿਊਨਿਟੀ ਸੈਂਟਰਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਆ ਰਿਹਾ ਹੈ। ਅੱਜ ਸ਼ੁਰੂ ਕਰਵਾਏ ਗਏ ਵਿਕਾਸ ਕਾਰਜਾਂ ਦੀ ਲੜੀ ਵਿੱਚ ਸ਼੍ਰੀ ਰੰਧਾਵਾ ਵੱਲੋਂ 45 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 06, ਗ੍ਰੀਨ ਅਸਟੇਟ, ਡੇਰਾਬੱਸੀ ਅਤੇ ਵਾਰਡ ਨੰ: 05 , ਸਿਮਰਨ ਸਿਟੀ, ਡੇਰਾਬਸੀ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਮੁਰੰਮਤ ਦੇ ਕੰਮ ਦੀ ਸ਼ਰੂਆਤ, ਗੰਦੇ ਪਾਣੀ ਦੀ ਨਿਕਾਸੀ ਦੇ ਪਾਈਪ ਲਾਈਨ ਦੀ ਸ਼ਰੂਆਤ ਕਰਵਾਈ ਗਈ। ਇਸ ਨਾਲ ਜਿੱਥੇ ਆਵਾਜਾਈ ਸਰਲ ਹੋਵੇਗੀ ਉਥੇ ਵਰਖਾ ਦੇ ਮੌਸਮ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਦਿੱਖ ਨੂੰ ਸੁਧਾਰਨ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਵਾਰਡ ਨੰਬਰ-08, ਕੋਹਲੀ ਟਰੈਕਟਰ (ਸਵਰਾਜ ਕੰਪਨੀ), ਬਰਵਾਲਾ ਰੋਡ, ਡੇਰਾਬੱਸੀ ਵਿਖੇ 37 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੀ ਪਾਈਪ ਲਾਈਨ, ਗਲੀਆਂ ਦੇ ਕੰਮ ਦੀ ਸ਼ੁਰੂਆਤ ਅਤੇ ਵਾਰਡ ਨੰਬਰ 08, ਸੀ-ਬਲਾਕ, ਸੈਦਪੁਰਾ, ਡੇਰਾਬੱਸੀ ਵਿਖੇ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਇਸ ਤੋਂ ਇਲਾਵਾ ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਾਰਡ ਨੰਬਰ-09, ਮਾਹੀ ਇਨਕਲੇਵ, ਮਾਹੀਵਾਲਾ ਵਿਖੇ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਵਾਰਡ ਨੰਬਰ-09, ਕਾਲਜ ਰੋਡ, ਡੇਰਾਬੱਸੀ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਕੰਮ ਦੀ ਸ਼ੁਰੂਆਤ, ਵਾਰਡ ਨੰਬਰ-17, ਈਸਾਪੁਰ ਰੌਣੀ ਵਿਖੇ 48.50 ਲੱਖ ਰੁਪਏ ਦੀ ਰਾਸ਼ੀ ਨਾਲ ਐਸ.ਸੀ ਧਰਮਸ਼ਾਲਾ ਦੇ ਕੰਮ ਦੀ ਸ਼ੁਰੂਆਤ, 42 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ-16, ਪਿੰਡ ਧਨੋਨੀ, ਡੇਰਾਬੱਸੀ ਵਿਖੇ ਟੋਭੇ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਅਤੇ ਵਾਰਡ ਨੰਬਰ-16, ਲਾਰਡ ਮਹਾਵੀਰ ਜੈਨ, ਪਬਲਿਕ ਸਕੂਲ, ਧਨੋਨੀ ਰੋਡ, ਡੇਰਾਬੱਸੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸੇ ਲੜੀ ਤਹਿਤ ਹੀ ਵਾਰਡ ਨੰਬਰ-04, ਬਾਵਾ ਕਲੋਨੀ, ਮੁਬਾਰਿਕਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਗਲੀਆ ਦੇ ਕੰਮ ਤੇ 15 ਲੱਖ ਦੀ ਲਾਗਤ ਨਾਲ ਮਹਿਰਾ ਧਰਮਸ਼ਾਲਾ ਦੇ ਰੈਨੋਵੇਸ਼ਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬਸੀ ਦੇ ਹਰੇਕ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼ ਸਫ਼ਾਈ, ਪੀਣ ਵਾਲਾ ਪਾਣੀ ਆਦਿ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।

Have something to say? Post your comment

 

More in Chandigarh

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ