ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ 11 ਨੂੰ : ਚਾਵਲਾ
April 10, 2026 06:13 PM

Rozana Sehaj times
ਕੋਟਕਪੂਰਾ : ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਪੰਜਾਬ ਦੇ ਲੱਖਾਂ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਮਿਤੀ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 11:00 ਵਜੇ ਪੈਨਸ਼ਨਰ ਭਵਨ, ਨੇੜੇ ਖਜ਼ਾਨਾ ਦਫਤਰ ਫਰੀਦਕੋਟ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਦੇ ਆਗੂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਜਸਮੇਲ ਸਿੰਘ ਜੱਸੀ, ਸੁਭਾਸ਼ ਚੰਦਰ ਸ਼ਰਮਾ, ਬਲਵੀਰ ਸਿੰਘ ਸਿਵੀਆ, ਹਰਜਿੰਦਰ ਸਿੰਘ ਧਾਲੀਵਾਲ ਸੇਵਾਮੁਕਤ ਡੀਐਸਪੀ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਸਿਮਰਜੀਤ ਸਿੰਘ ਬਰਾੜ, ਹਰਮੀਤ ਸਿੰਘ ਪੀਆਰਟੀਸੀ, ਚੰਦ ਸਿੰਘ ਡੋਡ, ਮਨਦੀਪ ਸਿੰਘ, ਹਰਵਿੰਦਰ ਸ਼ਰਮਾ ਤੇ ਹਰਪ੍ਰੀਤ ਸਿੰਘ ਬਿਜਲੀ ਬੋਰਡ, ਬਲਵਿੰਦਰ ਕੁਮਾਰ ਸ਼ਰਮਾ, ਸੁਖਵਿੰਦਰ ਸਿੰਘ ਸੁੱਖੀ, ਕੁਲਵੰਤ ਸਿੰਘ ਚਾਨੀ, ਬਲਕਾਰ ਸਿੰਘ ਸਹੋਤਾ, ਗੁਰਪ੍ਰੀਤ ਸਿੰਘ ਔਲਖ, ਇਕਬਾਲ ਸਿੰਘ ਢੁੱਡੀ, ਸੋਮਨਾਥ ਅਰੋੜਾ, ਗਗਨ ਪਾਹਵਾ ਅਤੇ ਚਿਤਰੰਜਨ ਗਾਭਾ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਫਰੰਟ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਵੱਖ-ਵੱਖ ਅਦਾਰਿਆਂ ਵੱਲੋਂ ਆਪਣੇ ਦਫ਼ਤਰਾਂ ਅੱਗੇ ਝੰਡੇ ਲਹਿਰਾਉਣ ਉਪਰੰਤ ਸਾਂਝੇ ਤੌਰ ਤੇ ਰੈਲੀ ਕਰਨ ਸਬੰਧੀ ਅਤੇ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਨੂੰ ਸਫਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਫੈਸਲੇ ਕੀਤੇ ਜਾਣਗੇ। ਆਗੂਆਂ ਨੇ ਅੱਗੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੂਬਾ ਕਮੇਟੀ ਵੱਲੋਂ ਲਗਾਈ ਗਈ ਡਿਊਟੀ ਅਨੁਸਾਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਸਾਥੀ ਭਜਨ ਸਿੰਘ ਗਿੱਲ ਵੀ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
Have something to say? Post your comment