Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ 8ਵੇਂ ਪੋਸ਼ਣ ਪਖਵਾੜਾ 2026’ ਦੀ ਸ਼ੁਰੂਆਤ

April 10, 2026 06:52 PM
Rozana Sehaj times
ਕੋਟਕਪੂਰਾ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ‘8ਵਾਂ ਪੋਸ਼ਣ ਪਖਵਾੜਾ’ ਦੀ ਸ਼ੁਰੂਆਤ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੋਸ਼ਣ ਪਖਵਾੜਾ ਮਿਤੀ 23 ਅਪ੍ਰੈਲ 2026 ਤੱਕ ਜਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਜਾਵੇਗਾ। ਪੋਸ਼ਣ ਪਖਵਾੜਾ ਮਨਾਉਣ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਦੁੱਧ ਪਿਲਾਊ ਮਾਵਾਂ ਅਤੇ ਬੱਚਿਆਂ ਵਿੱਚ ਪੋਸ਼ਣ ਸੰਬੰਧੀ ਜਾਗਰੂਕਤਾ ਵਧਾਉਣਾ ਅਤੇ ਕੁਪੋਸ਼ਣ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦੇ ਨਾਲ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਨਾਲ ਇੱਕ ਤੰਦਰੁਸਤ ਅਤੇ ਮਜ਼ਬੂਤ ਸਮਾਜ ਦੀ ਨੀਂਹ ਰੱਖੀ ਜਾ ਸਕਦੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪੋਸ਼ਣ ਜਾਗਰੂਕਤਾ ਕੈਂਪ, ਸਿਹਤ ਜਾਂਚ ਕੈਂਪ, ਸੰਤੁਲਿਤ ਆਹਾਰ ਬਾਰੇ ਜਾਣਕਾਰੀ ਸੈਸ਼ਨ ਅਤੇ ਮਾਤਾ-ਬੱਚਾ ਸਿਹਤ ਸਬੰਧੀ ਸਲਾਹ-ਮਸ਼ਵਰੇ ਆਯੋਜਿਤ ਕੀਤੇ ਜਾਣਗੇ। ਇਸ ਦੌਰਾਨ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਕਿਸ਼ੋਰੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਉੱਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਪੋਸ਼ਣ ਪਖਵਾੜਾ ਦੌਰਾਨ ਸੰਤੁਲਿਤ ਖੁਰਾਕ ਬਾਰੇ ਜਾਗਰੂਕਤਾ, ਐਨੀਮੀਆ ਰੋਕਥਾਮ, ਸਫ਼ਾਈ ਅਤੇ ਹੱਥ ਧੋਣ ਦੀ ਮਹੱਤਤਾ, ਬੱਚਿਆਂ ਦੀ ਗਰੋਥ ਮੌਨੀਟਰਿੰਗ, ਅਤੇ ਪੋਸ਼ਣ ਟਰੈਕਰ ਦੀ ਵਰਤੋਂ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੋਸ਼ਣ ਮੇਲੇ, ਰਸੋਈ ਪ੍ਰਦਰਸ਼ਨ (ਕੁਕਿੰਗ ਡੈਮੋ), ਘਰ-ਘਰ ਦੌਰੇ, ਸਕੂਲ ਅਤੇ ਸਮੂਹਿਕ ਮੀਟਿੰਗਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਲੋਕਾਂ ਨੂੰ ਸਥਾਨਕ ਤੌਰ ’ਤੇ ਉਪਲਬਧ ਪੌਸ਼ਟਿਕ ਖੁਰਾਕ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਸਾਰੇ ਸਬੰਧਤ ਵਿਭਾਗਾਂ, ਆਂਗਣਵਾੜੀ ਵਰਕਰਾਂ ਅਤੇ ਹਾਜ਼ਰ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ਜਾਵੇ ਅਤੇ ਪੋਸ਼ਣ ਸਬੰਧੀ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇ।
 
 

Have something to say? Post your comment

 

More in Malwa

ਵਰਿੰਦਾਵਨ ਕਿਸ਼ਤੀ ਹਾਦਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

ਮਿਲੇਨੀਅਮ ਸਕੂਲ ਵੱਲੋਂ ‘ਪੇਂਟਿੰਗ ਵਿਦ ਸਕੂਲਿੰਗ’ ਥੀਮ ’ਤੇ ਮਾਪਿਆਂ ਲਈ ਸਫਲ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ 11 ਨੂੰ : ਚਾਵਲਾ

ਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ