Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

April 10, 2026 08:22 PM
Rozana Sehaj times

ਅਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 09/04/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ IIM ਨੂੰ ਜਾਂਦੀ ਲਿੰਕ ਰੋਡ ਉੱਪਰ ਪੈਂਦੇ ਪਿੰਡ ਰੱਖਝੀਤਾਂ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖਿਲਾਫ ਪਹਿਲਾਂ ਵੀ ਮਿਤੀ 05/08/2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਅਤੇ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਲੋਨੀ ਦੇ ਮਾਲਕਾਂ ਵੱਲੋਂ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ। ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Have something to say? Post your comment

 

More in Majha

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ : ਖ਼ਜ਼ਾਨਾ ਮੰਤਰੀ ਚੀਮਾ

ਭਾਸ਼ਾ ਵਿਭਾਗ ਪੰਜਾਬ ਪ੍ਰੀਤਨਗਰ ਵਿਖੇ ਮਨਾਏਗਾ ਸ. ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਨ ਵਿਸ਼ੇਸ਼ ਪ੍ਰੀਤ ਨਗਰ ਯਾਤਰਾ ਦਾ ਹੋਏਗਾ ਆਯੋਜਨ

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਵਿਕਾਸ ਕਾਰਜਾਂ ਲਈ 50 ਕਰੋੜ ਰੁਪਏ ਦਿੱਤੇ ਜਾਣਗੇ : ਵਿੱਤ ਮੰਤਰੀ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸਫ਼ਾਈ ਅਤੇ ਕੂੜਾ ਇਕੱਠਾ ਕਰਨ ਲਈ ਮੁਹਿੰਮ ਤੇਜ਼

ਮੁੱਖ ਮੰਤਰੀ ਸ. ਮਾਨ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਜ਼ੀਰੋ ਲਾਈਨ ਤੱਕ ਲਿਜਾਣ ‘ਚ ਰੱਚਿਆ ਇਤਿਹਾਸ-ਧਾਲੀਵਾਲ

ਕਰਮਜੀਤ ਸਿੰਘ ਰਿੰਟੂ ਨੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅੰਮ੍ਰਿਤਸਰ ਰੇਲਵੇ ਪੁਲਿਸ ਦੀ ਵੱਡੀ ਕਾਰਵਾਈ: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ