Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

April 10, 2026 08:28 PM
Rozana Sehaj times

ਲੋਪੋਕੇ/ਅੰਮ੍ਰਿਤਸਰ :  ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਨਗਰ ਲੋਪੋਕੇ ਵਿਖੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਕੱਪ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀ ਭਰੀ। ਕਬੱਡੀ ਕੱਪ ਦੌਰਾਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪ੍ਰਫੂਲਤ ਹੋ ਰਿਹਾ ਹੈ ਅਤੇ ਸਾਡੇ ਨੌਜਵਾਨ ਖੇਡਾਂ ਨਾਲ ਜੁੜ ਕੇ ਕੌਮੀ ਤੇ ਕੌਮਾਂਤਰੀ ਪੱਧਰ `ਤੇ ਵੱਡੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ `ਤੇ ਸਰਕਾਰੀ ਨੌਂਕਰੀਆਂ ਦਿੱਤੀਆਂ ਹਨ। ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਦੀ ਯਾਦ ਵਿੱਚ ਪਹਿਲਾ ਕਬੱਡੀ ਕੱਪ ਕਰਵਾਉਣ ਲਈ ਮੈਡਮ ਸੋਨੀਆਂ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਦੇਸ਼ ਭਗਤਾਂ ਦੀ ਯਾਦ ਨੂੰ ਮਨਾਉਣਾ ਬਹੁਤ ਵਧੀਆ ਉਪਰਾਲਾ ਹੈ ਅਤੇ ਸਾਡੇ ਨੌਜਵਾਨ ਅਜਿਹੇ ਦੇਸ਼ ਭਗਤਾਂ ਤੋਂ ਪ੍ਰੇਰਨਾ ਲੈਣਗੇ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਹਰ ਪਿੰਡ ਵਿੱਚ ਕਰਵਾਉਣੇ ਚਾਹੀਦੇ ਹਨ ਅਤੇ ਸਰਕਾਰ ਵੱਲੋਂ ਇਸ ਵਿੱਚ ਖੇਡ ਸੰਸਥਾਵਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ 3000 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਬਣਾਏ ਗਏ ਹਨ ਅਤੇ ਇਸ ਸਾਲ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸਾਬਕਾ ਸਰਪੰਚ ਅਮਰਦੀਪ ਸਿੰਘ, ਚੇਅਰਮੈਨ ਪ੍ਰਮਜੀਤ ਸਿੰਘ, ਬਲਜੀਤ ਸਿੰਘ ਸੈਦਪੁਰ, ਗੁਰਜੀਤ ਸਿੰਘ ਵਾਈਸ ਪ੍ਰਧਾਨ ਰਾਮ ਸਿੰਘ ਚੋਗਾਵਾਂ, ਕਬੱਡੀ ਕੋਚ ਰਾਮ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹਤਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ