Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

April 10, 2026 08:57 PM
Rozana Sehaj times
ਚੰਡੀਗੜ੍ਹ :  ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ 'ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ ਆਧਾਰਤ ਤਰੱਕੀਆਂ ਨਾਲ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਸਰਕਾਰੀ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੁੰਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਵੱਲੋਂ ਸੌਂਪੇ ਤਿੰਨ ਮਨਪਸੰਦ ਸਟੇਸ਼ਨਾਂ ਦੀ ਸੂਚੀ ਵਿੱਚੋਂ ਇੱਕ ਉਪਰ ਉਨ੍ਹਾਂ ਦੀ ਰਿਹਾਇਸ਼ ਨੇੜੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮਕਸਦ ਕੰਮ ਅਤੇ ਨਿੱਤ ਦੇ ਜੀਵਨ ਦਰਮਿਆਨ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਅਧਿਕਾਰੀਆਂ ਨੂੰ ਹੋਰ ਇਕਾਗਰਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣਾ ਹੈ। ਖੇਤਰੀ ਅਧਿਕਾਰੀਆਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ਮਾਲ ਮੰਤਰੀ ਨੇ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਈ ਅਧਿਕਾਰੀਆਂ ਤੋਂ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਨੀਤੀਆਂ ਵਿੱਚ ਸੁਧਾਰ ਕਰਨ ਅਤੇ ਜਵਾਬਦੇਹ ਅਤੇ ਪ੍ਰਭਾਵਸ਼ਾਲੀ ਸ਼ਾਸਨ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਮਾਨ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਜਿਹੀਆਂ ਪਹਿਲਕਦਮੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਸਮਰਪਣ, ਇਮਾਨਦਾਰੀ ਅਤੇ ਪੇਸ਼ਾਵਾਰਾਨਾ ਢੰਗ ਨਾਲ ਕੰਮ ਕਰਨਗੇ ਅਤੇ ਲੋਕ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ। ਸਮਾਗਮ ਦੌਰਾਨ ਸਕੱਤਰ ਮਾਲ-ਕਮ-ਡਾਇਰੈਕਟਰ ਆਫ਼ਤ ਪ੍ਰਬੰਧਨ ਸ. ਮਨਵੇਸ਼ ਸਿੰਘ ਸਿੱਧੂ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 

Have something to say? Post your comment

 

More in Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ