Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

April 10, 2026 09:21 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚਿਆਂ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ, ਉਨ੍ਹਾਂ ਦੀ ਕੌਂਸਲਿੰਗ ਕਰਨ, ਪੁਨਰਵਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਜਾਂ ਸਰਪ੍ਰਸਤਾਂ ਨਾਲ ਮੁੜ ਜੋੜਣ ਵਿੱਚ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਬੱਚਿਆਂ ਦੀ ਸੁਰੱਖਿਆ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵੱਧਣ ਲਈ ਸਹੀ ਮਾਹੌਲ ਪ੍ਰਦਾਨ ਕਰਨਾ ਵੀ ਹੈ। ਇਸ ਪਹਿਲ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਵੱਡੀ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਇਸ ਤਰ੍ਹਾਂ ਦੇ ਮਨੁੱਖਤਾ-ਪੂਰਣ ਕਦਮ ਲਗਾਤਾਰ ਚੁੱਕੇ ਜਾ ਰਹੇ ਹਨ।

Have something to say? Post your comment

 

More in Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ