Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

April 10, 2026 09:36 PM
Rozana Sehaj times
ਚੰਡੀਗੜ੍ਹ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ 'ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ। ਮਸ਼ੀਨਰੀ 'ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ। ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ।" ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਐਫਪੀਓਜ਼ ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ 'ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ ਸਬਸਿਡੀ ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ  ਦਰਸਾਉਂਦਾ ਹੈ ਕਿ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ।
 

Have something to say? Post your comment

 

More in Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ