Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ 'ਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ

April 10, 2026 09:49 PM
Rozana Sehaj times

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ, ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਸਮੇਤ ਲੇਬਰ ਤੇ ਮੰਡੀਆਂ 'ਚ ਖਰੀਦੀ ਜਿਣਸ ਦੀ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਬਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੌਜੂਦਾ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਸੁਚਾਰੂ ਖਰੀਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਚੱਜੇ ਪ੍ਰਬੰਧ ਮੁਕੰਮਲ ਹਨ, ਜਿਸ ਕਰਕੇ ਕਿਸਾਨਾਂ ਨੂੰ ਦੀ ਜਿਣਸ ਦਾ ਦਾਣਾ-ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਤੋਂ ਜ਼ਿਲ੍ਹੇ ਮੰਡੀਆਂ 'ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਰੋਸ਼ਨੀ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ, ਕਿਸਾਨਾਂ ਨੂੰ ਅਦਾਇਗੀ ਤੇ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਈ ਜਾਵੇ।

ਡਾ. ਹਿਮਾਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਦਾ ਉਚਿਤ ਮੁੱਲ ਲੈਣ ਲਈ ਫ਼ਸਲ ਸੁਕਾ ਕੇ ਅਤੇ ਸਾਫ਼ ਸੁਥਰੀ ਹੀ ਮੰਡੀਆਂ ਵਿਖੇ ਲੈਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿਕਤ ਨਾ ਆਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਟਿਆਲਾ ਮੰਡੀ ਵਿਖੇ ਆਪਣੀ ਜਿਣਸ ਲੈਕੇ ਆਏ ਕਿਸਾਨਾਂ ਤੇ ਆੜਤੀਆਂ ਦੇ ਨਾਲ ਵੀ ਗੱਲਬਾਤ ਕੀਤੀ।

 

Have something to say? Post your comment

 

More in Malwa

ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, 12.5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਰਜਬਾਹਾ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਆਈ.ਆਈ.ਟੀ. ਰੋਪੜ ਸੀ.ਪੀ.ਐਸ. ਲੈਬ ਦਾ ਉਦਘਾਟਨ

ਪੰਜਾਬ ਰਾਜਪਾਲ ਵੱਲੋਂ ਐਮਆਰਐਸਪੀਟੀਯੂ ਕਨਵੋਕੇਸ਼ਨ ਵਿੱਚ ਵਿਕਸਿਤ ਭਾਰਤ 2047 ਲਈ ਨੌਜਵਾਨ ਲੀਡਰਸ਼ਿਪ ਨੂੰ ਸੱਦਾ

ਸਰਕਾਰ ਖਸਖਸ ਦੀ ਖੇਤੀ ਅਤੇ ਪੋਸਤ ਦੇ ਠੇਕੇ ਖੋਲੇ ਜਾਣ : ਰਾਕੇਸ਼ ਟਿਕੈਤ, ਲੱਖੋਵਾਲ

ਵਰਿੰਦਾਵਨ ਕਿਸ਼ਤੀ ਹਾਦਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ 8ਵੇਂ ਪੋਸ਼ਣ ਪਖਵਾੜਾ 2026’ ਦੀ ਸ਼ੁਰੂਆਤ

ਮਿਲੇਨੀਅਮ ਸਕੂਲ ਵੱਲੋਂ ‘ਪੇਂਟਿੰਗ ਵਿਦ ਸਕੂਲਿੰਗ’ ਥੀਮ ’ਤੇ ਮਾਪਿਆਂ ਲਈ ਸਫਲ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ 11 ਨੂੰ : ਚਾਵਲਾ