Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ : ਖ਼ਜ਼ਾਨਾ ਮੰਤਰੀ ਚੀਮਾ

April 10, 2026 09:53 PM
Rozana Sehaj times

ਰਾਜਾਸਾਂਸੀ/ਅੰਮ੍ਰਿਤਸਰ : ਸੂਬੇ ਦੇ ਖ਼ਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਰਾਜ ਭਰ ਵਿੱਚ 3000 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸਿੱਧ ਨਗਰ ਲੋਪੋਕੇ ਵਿਖੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਕਬੱਡੀ ਕੱਪ ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਦੀ ਯਾਦ ਵਿੱਚ ਅਜਿਹੇ ਖੇਡ ਮੇਲੇ ਕਰਵਾਉਣੇ ਬਹੁਤ ਵਧੀਆ ਉਪਰਾਲਾ ਹੈ ਅਤੇ ਉਹ ਇਸ ਸ਼ਾਨਦਾਰ ਉਪਰਾਲੇ ਲਈ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਮਾਨ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦੇ ਹਨ। ਇਸ ਤੋਂ ਪਹਿਲਾਂ ਵਿੱਤ ਮੰਤਰੀ ਵੱਲੋਂ ਪਹਿਲੇ ਕਬੱਡੀ ਕੱਪ ਦੀ ਸ਼ੁਰੂਆਤ ਕਰਵਾਈ ਗਈ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਖੇਡ ਮੇਲਿਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਉੱਪਰ 50 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਲੋਪੋਕੇ ਇੱਕ ਇਤਿਹਾਸਕ ਪਿੰਡ ਹੈ ਅਤੇ ਇਸ ਦੇ ਵਿਕਾਸ ਉੱਪਰ ਵੀ 20 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਇੰਚਾਰਜ ਮੈਡਮ ਸੋਨੀਆ ਨੇ ਕਿਹਾ ਕਿ ਪਿੰਡ ਲੋਪੋਕੇ ਦੇ ਵਸਨੀਕ ਰਹੇ ਕਨੇਡਾ ਦੇ ਪਹਿਲੇ ਸਿੱਖ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਉਹ ਮਹਾਨ ਇਨਸਾਨ ਸਨ ਜਿਨ੍ਹਾਂ ਨੇ ਆਪਣੇ ਦੇਸ਼-ਕੌਮ ਖਾਤਰ ਸ਼ਹਾਦਤ ਦਾ ਜ਼ਾਮ ਪੀਤਾ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਯਾਦ ਵਿੱਚ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ ਹੈ ਜਿਸ ਲਈ ਉਹ ਸਾਰੇ ਹੀ ਇਲਾਕਾ ਨਿਵਾਸੀਆਂ ਦੀ ਧੰਨਵਾਦੀ ਹੈ। ਮੈਡਮ ਸੋਨੀਆ ਮਾਨ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼