ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਸਾਲ 2003 ਦੌਰਾਨ ਹੋਈ ਸਪੈਸ਼ਲ ਰਵੀਜਨ ਤੋਂ ਬਾਅਦ ਤਿਆਰ ਹੋਈ ਫਾਇਨਲ ਵੋਟਰ ਸੂਚੀ 2003 ਦਾ ਸਾਲ 2025 ਦੀ ਵੋਟਰ ਸੂਚੀ ਨਾਲ ਮਿਲਾਨ (ਮੈਪਿੰਗ) ਸਬੰਧੀ ਪ੍ਰਗਤੀ ਜਾਨਣ ਲਈ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ , ਮੋਹਾਲੀ ਵੱਲੋਂ ਈ.ਆਰ.ਓਜ਼ ਨੂੰ ਮੈਪਿੰਗ ਦੀ ਪ੍ਰਤੀਸ਼ਤਤਾ ਵਧਾਉਣ ਲਈ ਹਦਾਇਤ ਕੀਤੀ ਗਈ। ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਆਪਣੇ ਏਰੀਆ ਨਾਲ ਸਬੰਧਤ ਬੀ.ਐਲ.ਓਜ਼ ਨੂੰ ਆਪਣੀ ਵੋਟ ਸਬੰਧੀ ਡਾਟਾ ਦੇਣ ਲਈ ਪੂਰਾ ਸਹਿਯੋਗ ਕੀਤਾ ਜਾਵੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਟੋਲ ਫਰੀ ਨੰ.1950 ਤੇ ਸੰਪਰਕ ਕੀਤਾ ਜਾ ਸਕਦਾ ਹੈ।