Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

April 10, 2026 10:15 PM
Rozana Sehaj times

ਖਰੜ  : ਖਰੜ ਹਲਕੇ ਦੀ ਮਾਨਯੋਗ ਵਿਧਾਇਕ ਅਨਮੋਲ ਗਗਨ ਮਾਨ ਜੀ ਦੀ ਅਗਵਾਈ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਆਗੂਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕੇ ਦੇ ਵਿਕਾਸ ਕਾਰਜਾਂ, ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਆਮ ਲੋਕਾਂ ਨਾਲ ਸੰਬੰਧਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵਿਧਾਇਕ ਅਨਮੋਲ ਗਗਨ ਮਾਨ ਜੀ ਨੇ ਸਾਰੇ ਹਲਕਾ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਪਾਰਟੀ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਹਰ ਹਲਕੇ ਦਾ ਸਮੂਹਿਕ ਵਿਕਾਸ ਕਰਨਾ ਹੈ। ਵਿਧਾਇਕ ਅਨਮੋਲ ਗਗਨ ਮਾਨ ਜੀ ਨੇ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਕੋਆਰਡੀਨੇਟਰ ਅਤੇ ਬਲਾਕ ਪ੍ਰਧਾਨ ਪਾਰਟੀ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚ ਰਹੀਆਂ ਹਨ। ਮੀਟਿੰਗ ਦੌਰਾਨ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਾਰੇ ਆਗੂਆਂ ਨੇ ਇੱਕਜੁੱਟ ਹੋ ਕੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਨਵਦੀਪ ਸਿੰਘ, ਵਿਕਾਸ ਮੋਹਨ (ਪੀ.ਏ.), ਨਵਦੀਪ ਸਿੰਘ (ਸੰਗਠਨ ਇੰਚਾਰਜ), ਰਾਜਵੀਰ ਸਿੰਘ ਰਾਜੀ, ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਸਰਵਜੋਤ ਕੌਰ ਅਤੇ ਹਲਕਾ ਖਰੜ ਦੇ ਅਨੇਕਾਂ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਰਹੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ