Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, 12.5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਰਜਬਾਹਾ : ਸਪੀਕਰ ਸੰਧਵਾਂ

April 10, 2026 10:31 PM
Rozana Sehaj times

ਕੋਟਕਪੂਰਾ :  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ 12.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਰਜਬਾਹੇ ਦੇ ਚੱਲ ਰਹੇ ਕੰਕਰੀਟ ਲਾਈਨਿੰਗ ਦੇ ਕੰਮ ਦਾ ਮੌਕੇ ’ਤੇ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਰਜਬਾਹਾ ਤਿਆਰ ਹੋਣ ਨਾਲ ਇਲਾਕੇ ਦੇ ਸੈਂਕੜਿਆਂ ਏਕੜ ਖੇਤਰ ਨੂੰ ਸਿੰਚਾਈ ਲਈ ਪੂਰਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਕਿਸਾਨਾਂ ਦੀ ਫਸਲ ਉਤਪਾਦਨ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਇਸ ਪ੍ਰੋਜੈਕਟ ਨਾਲ ਪਾਣੀ ਦੀ ਬਰਬਾਦੀ ਰੁਕੇਗੀ ਅਤੇ ਆਖ਼ਰੀ ਟੇਲਾਂ ਤੱਕ ਪੂਰਾ ਪਾਣੀ ਪਹੁੰਚਣਾ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਬਾਹਮਣਵਾਲਾ, ਢਾਬ, ਕੋਹਾਰਵਾਲਾ, ਲਾਲੇਆਣਾ, ਨਾਨਕਸਰ ਅਤੇ ਕੋਠੇ ਵੜਿੰਗ ਦੇ ਕਿਸਾਨਾਂ ਵੱਲੋਂ ਰਜਬਾਹੇ ਦੇ ਕੰਮ ਲਈ ਸਪੀਕਰ ਸੰਧਵਾਂ ਅਤੇ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਦਾ ਹੱਲ ਹੋਵੇਗਾ। ਨਿਰੀਖਣ ਦੌਰਾਨ ਕਿਸਾਨਾਂ ਨੇ ਮੋਘਿਆਂ ਅਤੇ ਪਾਈਪਲਾਈਨਾਂ ਨਾਲ ਸਬੰਧਤ ਆਪਣੀਆਂ ਮੰਗਾਂ ਸਪੀਕਰ ਸਾਹਿਬ ਅੱਗੇ ਰੱਖੀਆਂ। ਇਸ ’ਤੇ ਤੁਰਤ ਕਾਰਵਾਈ ਕਰਦਿਆਂ ਸਪੀਕਰ ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਕਿ ਇਹ ਮੰਗਾਂ ਪਹਿਲ ਦੇ ਆਧਾਰ ’ਤੇ ਜਲਦ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਗੈਰੀ ਵੜਿੰਗ, ਸਰਪੰਚ ਗੁਰਮੇਲ ਸਿੰਘ, ਗੁਰਮੀਤ ਸਿੰਘ ਸਰਪੰਚ, ਕੁਲਵੰਤ ਸਿੰਘ, ਰਾਜਾ, ਮਿੱਠੂ ਫੋਜੀ, ਬਲਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪੰਚ, ਕਿਸਾਨ ਅਤੇ ਹੋਰ ਪਤਵੰਤ ਸ਼ਖਸੀਅਤਾਂ ਵੀ ਹਾਜ਼ਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ