Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

April 11, 2026 04:39 PM
Rozana Sehaj times
ਕੋਟਕਪੂਰਾ : ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਅਤੇ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ (ਹਾਈਫੋਲੋਜੀ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਪੀਕਰ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਦਾ ਮੂਲ ਆਧਾਰ ਕਿਸਾਨ ਹਨ ਅਤੇ ਉਨ੍ਹਾਂ ਦੀ ਤਰੱਕੀ ਲਈ ਆਧੁਨਿਕ ਅਤੇ ਵਿਗਿਆਨਕ ਖੇਤੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹਨ, ਕਿਉਂਕਿ ਇਨ੍ਹਾਂ ਰਾਹੀਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ, ਪਾਣੀ ਦੀ ਸੰਭਾਲ, ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਨਵੀਂ ਖੇਤੀ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਾਇਕ ਧੰਦਿਆਂ ਜਿਵੇਂ ਪਸ਼ੂ ਪਾਲਣ, ਬਾਗਬਾਨੀ ਅਤੇ ਹੋਰ ਉਪਰਾਲਿਆਂ ਵੱਲ ਵੀ ਧਿਆਨ ਦੇਣ ਤਾਂ ਜੋ ਖੇਤੀ ਨੂੰ ਲਾਭਕਾਰੀ ਬਣਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਸਕੀਮ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚੇ। ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਗੁਰਲਾਲ ਸਿੰਘ ਵੱਲੋਂ ਪਸ਼ੂ ਪਾਲਣ, ਡਾ. ਗੁਰਦਰਸ਼ਨ ਸਿੰਘ ਵੱਲੋਂ ਬਾਗਬਾਨੀ ਫਸਲਾਂ, ਡਾ. ਗੁਰਪ੍ਰੀਤ ਸਿੰਘ ਵੱਲੋਂ ਮੰਡੀਕਰਨ, ਡਾ. ਪਵਿੱਤਰ ਸਿੰਘ ਵੱਲੋਂ ਮਿੱਟੀ ਅਤੇ ਪਾਣੀ ਦੀ ਪਰਖ, ਡਾ. ਪ੍ਰਦੀਪ ਗੋਇਲ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਡਾ. ਸਤਨਾਮ ਸਿੰਘ ਵੱਲੋਂ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇੰਜੀਨੀਅਰ ਆਰ.ਕੇ. ਸਿੰਘ ਵੱਲੋਂ ਪਰਾਲੀ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਨਾਲ ਹੀ ਕਿਸਾਨਾਂ ਅਤੇ ਕਿਸਾਨ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਨੁਮਾਇਸ਼ਾਂ ਅਤੇ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਖਾਸ ਆਕਰਸ਼ਣ ਰਹੀਆਂ। ਕੈਂਪ ਵਿੱਚ ਲਗਭਗ ਇੱਕ ਹਜ਼ਾਰ ਦੇ ਕਰੀਬ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀ ਸਾਹਿਤ ਵੀ ਵੰਡਿਆ ਗਿਆ। ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਦੀ ਅਗਵਾਈ ਅਤੇ ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਦੀ ਨਿਗਰਾਨੀ ਹੇਠ ਕੈਂਪ ਦਾ ਸੁਚੱਜਾ ਆਯੋਜਨ ਕੀਤਾ ਗਿਆ। ਸਟੇਜ ਸੰਚਾਲਨ ਡਾ. ਨਵਪ੍ਰੀਤ ਸਿੰਘ ਅਤੇ ਡਾ. ਭੂਪੇਸ਼ ਜੋਸ਼ੀ ਵੱਲੋਂ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਡਾ. ਅਵੀਨਿੰਦਰਪਾਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਰਣਬੀਰ ਸਿੰਘ, ਡਾ. ਯਾਦਵਿੰਦਰ ਸਿੰਘ, ਰਮਨਦੀਪ ਸਿੰਘ ਮਮਾਰਾ, ਸੁਖਵੰਤ ਸਿੰਘ ਪੱਕਾ, ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
 
 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ