Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਦਿਆਰਥੀਆਂ ਨੂੰ ਵਿਗਿਆਨ ਬਾਰੇ ਜਾਣੂ ਕਰਵਾਉਣ ਲਈ ‘ਬ੍ਰਹਿਮੰਡ ਤੇ ਸੂਰਜੀ ਪ੍ਰਣਾਲੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

April 11, 2026 04:46 PM
Rozana Sehaj times
ਧਨੌਲਾ : ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵਿਗਿਆਨ ਦੇ ਬਾਰੇ ਪ੍ਰੈਕਟੀਕਲ ਰੂਪ ਵਿੱਚ ਜਾਣੂ ਕਰਵਾਉਣ ਦੇ ਲਈ ਅੱਜ ‘ਬ੍ਰਹਿਮੰਡ ਤੇ ਸੂਰਜੀ ਪ੍ਰਣਾਲੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਬ੍ਰਹਿਮੰਡ ਤੇ ਸੂਰਜੀ ਪ੍ਰਣਾਲੀ ਬਾਰੇ ਵਡਮੁੱਲੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਕੋਆਰਡੀਨੇਟਰ ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਯੁੱਗ ਵਿਗਿਆਨ ਦਾ ਯੁੱਗ ਹੈ। ਜੇਕਰ ਸਾਨੂੰ ਵਿਗਿਆਨ ਬਾਰੇ ਗਿਆਨ ਹੋਵੇਗਾ ਤਾਂ ਅਸੀਂ ਵਹਿਮ-ਭਰਮ ਤੋਂ ਦੂਰ ਰਹਿ ਕੇ ਹਰ ਮਸਲੇ ਦਾ ਹੱਲ ਕੱਢ ਸਕਦੇ ਹਾਂ। ਇਸ ਤੋਂ ਬਾਅਦ ਉਨ੍ਹਾਂ ਬ੍ਰਹਿਮੰਡ ਦੇ ਰਹੱਸਾਂ ਬਾਰੇ, ਦਿਨ-ਰਾਤ ਕਿਸ ਤਰ੍ਹਾਂ ਹੁੰਦੇ ਹਨ, ਪ੍ਰਦੂਸ਼ਣ ਦੇ ਪ੍ਰਿਥਵੀ ’ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ, ਗ੍ਰਹਿਣ ਲੱਗਣ, ਚੱਕਰਵਾਤ, ਰੁੱਤਾਂ ਕਿਸ ਤਰ੍ਹਾਂ ਬਦਲਦੀਆਂ ਹਨ ਤੇ ਕਿਵੇਂ ਗਰਮੀ-ਸਰਦੀ ਆਉਂਦੀ ਹੈ ਆਦਿ ਬਾਰੇ ਵਿਸਥਾਰ ਸਹਿਤ ਬਾਖ਼ੂਬੀ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਕਲਾਕ੍ਰਿਤੀਆਂ ਪੇਸ਼ ਕਰਕੇ ਉਪਰੋਕਤ ਵਿਸ਼ੇ ਨਾਲ ਸਬੰਧਿਤ ਭਰਪੂਰ ਰੋਚਕ ਮਾਡਲ ਬਣਾਏ, ਜਿੰਨ੍ਹਾਂ ਦੀ ਪੇਸ਼ਕਾਰੀ ਬਹੁਤ ਹੀ ਸ਼ਲਾਘਾਯੋਗ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਨਾਸਾ ਦੇ ਕੰਮਾਂ-ਕਾਰਾਂ ਦੇ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਗਿਆ। ਇਹ ਸੈਮੀਨਾਰ ਵਿਦਿਆਰਥੀਆਂ ਲਈ ਬਹੁਤ ਗਿਆਨ ਵਾਲਾ ਸਾਬਿਤ ਹੋ ਨਿਬੜਿਆ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਜਸਵੀਰ ਕੌਰ ਅਤੇ ਮੈਡਮ ਅਰਸ਼ਦੀਪ ਆਦਿ ਹਾਜ਼ਰ ਸਨ।

Have something to say? Post your comment

 

More in Malwa

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ

ਆਈ.ਜੀ. ਕਮਿਸ਼ਨਰ ਫਰੀਦਕੋਟ ਅਤੇ ਐਸਐਸਪੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਡਰੀਮਲੈਂਡ ਸਕੂਲ ਦੀਆਂ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਮੈਰਿਟ ਸੂਚੀ ਵਿੱਚ : ਸ਼ਰਮਾ