Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

April 11, 2026 05:24 PM
Rozana Sehaj times

ਜ਼ੀਰਕਪੁਰ  : ਪੰਜਾਬ ਸਰਕਾਰ ਦੀ ਲੋਕ-ਭਲਾਈ ਨੀਤੀ ਅਨੁਸਾਰ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਦੇ ਵਾਰਡ ਨੰਬਰ 13, ਢਕੋਲੀ ਵਿਖੇ ਲਗਭਗ 2 ਕਰੋੜ 13 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਉਨ੍ਹਾਂ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ। ਸ਼ਕਤੀ ਐਨਕਲੇਵ ਵਿੱਚ 32.40 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ, ਕਮਿਊਨਿਟੀ ਸੈਂਟਰ ਦੀ 5.75 ਲੱਖ ਰੁਪਏ ਨਾਲ ਮੁਰੰਮਤ ਅਤੇ 22.55 ਲੱਖ ਰੁਪਏ ਨਾਲ ਜਨਰਲ ਮੁਰੰਮਤ ਦੇ ਕੰਮ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਵਾਰਡ ਵਿੱਚ ਹੋਰ ਗਲੀਆਂ ਦੇ ਨਿਰਮਾਣ ਲਈ 45.75 ਲੱਖ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ। ਗਣੇਸ਼ ਵਿਹਾਰ ਵਿੱਚ 36.10 ਲੱਖ ਰੁਪਏ ਨਾਲ ਸੜਕ ਬਣਾਈ ਜਾਵੇਗੀ, ਜਦਕਿ ਵਸੰਤ ਵਿਹਾਰ ਫੇਜ਼-1 ਵਿੱਚ 36.48 ਲੱਖ ਰੁਪਏ ਅਤੇ ਫੇਜ਼-2 ਵਿੱਚ 34.57 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਰਾਬਰ ਤਰੱਕੀ ਨੂੰ ਯਕੀਨੀ ਬਣਾਉਂਦੀ ਹੋਈ ਲੋਕਾਂ ਨੂੰ ਉੱਚ ਦਰਜੇ ਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਹਰ ਇਲਾਕੇ ਨੂੰ ਸੁਧਰੇ ਹੋਏ ਢਾਂਚੇ ਨਾਲ ਜੋੜਿਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸਾਰੇ ਕੰਮ ਮਿਆਰੀ ਤਰੀਕੇ ਨਾਲ ਅਤੇ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਮਿਲ ਸਕੇ।

Have something to say? Post your comment

 

More in Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ