ਸੁਨਾਮ : ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਅਤੇ ਹੈਡ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਕਿ ਇਸ ਮੌਕੇ ਤੇ 'ਸਾਡਾ ਖੁਆਬ ਪੱਗਾਂ ਵਾਲਾ ਪੰਜਾਬ' ਮੁਹਿੰਮ ਤਹਿਤ 13 ਅਪ੍ਰੈਲ 2026 ਨੂੰ ਇੱਕ ਵਿਸ਼ਾਲ ਦਸਤਾਰ ਚੇਤਨਾ ਮਾਰਚ ਅਕਾਲ ਕੌਂਸਲ ਗੁਰੂਸਾਗਰ ਮਸਤੂਆਣਾ ਸਾਹਿਬ ਅਤੇ ਸਰਦਾਰੀਆਂ ਯੂਥ ਚੈਰੀਟੇਬਲ ਟਰੱਸਟ ਪੰਜਾਬ ਦੇ ਸਹਿਯੋਗ ਸਦਕਾ ਆਯੋਜਿਤ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਅਕੈਡਮੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਭਾਗ ਲੈ ਰਹੇ ਹਨ। ਇਸ ਦਸਤਾਰ ਚੇਤਨਾ ਮਾਰਚ ਦੀ ਆਰੰਭਤਾ ਮਨਦੀਪ ਸਿੰਘ ਸਿੱਧੂ ਰਿਟਾਇਰਡ ਡੀਆਈਜੀ ਅਤੇ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਦਸਤਾਰ ਚੇਤਨਾ ਮਾਰਚ ਦਾ ਉਦੇਸ਼ ਨਿਰੋਲ ਦਸਤਾਰ ਨੂੰ ਪ੍ਰਮੋਟ ਕਰਨਾ ਹੈ। ਇਸ ਮੌਕੇ ਇੱਕ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਵੀ ਲਗਾਇਆ ਜਾ ਰਿਹਾ ਜਿਸ ਵਿੱਚ ਲਗਭਗ 50 ਬੱਚੇ ਭਾਗ ਲੈ ਰਹੇ ਹਨ। ਉਨ੍ਹਾਂ ਆਖਿਆ ਕਿ 12 ਅਪ੍ਰੈਲ ਨੂੰ ਦਸਤਾਰ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਫਾਈਲ 11-** ਮੋਹਲ ਸੁਨਾਮ