Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੇ ਸਮੇਂ ਚ ਤਬਦੀਲੀ ਮੰਗੀ

April 11, 2026 06:04 PM
Rozana Sehaj times
ਸੁਨਾਮ : ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ ਨੂੰ ਲੈਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਲੌਂਗੋਵਾਲ ਸਬ ਡਿਵੀਜ਼ਨ ਵਿਖੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ , ਅਮਰਜੀਤ ਸਿੰਘ ਬਰਾੜ, ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ ਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਖੇਤਾਂ ਦੀ ਬਿਜਲੀ ਸਪਲਾਈ ਰਾਤ ਨੂੰ ਡੇਢ ਵਜੇ ਤੋਂ ਸਵੇਰੇ 4 ਵਜੇ ਤੱਕ ਦਿੱਤੀ ਜਾ ਰਹੀ ਹੈ ਇਹ ਸਮਾਂ ਠੀਕ ਨਹੀਂ ਹੈ ਜਿੱਥੇ ਇਸ ਨਾਲ ਕਿਸਾਨਾਂ ਦੀ ਖੱਜਲ ਖੁਆਰੀ ਹੁੰਦੀ ਹੈ ਉੱਥੇ ਜੇਕਰ ਰਾਤ ਨੂੰ ਡੇਢ ਵਜੇ ਸਪਾਰਕਿੰਗ ਵਗੈਰਾ ਨਾਲ ਕੋਈ ਅੱਗ ਲੱਗਣ ਦੀ ਘਟਨਾ ਵਾਪਰ ਜਾਵੇ ਤਾਂ ਉਸ ਸਮੇਂ ਕੋਈ ਵੀ ਜਾਗਦਾ ਨਹੀਂ ਹੁੰਦਾ । ਉਨ੍ਹਾਂ ਆਖਿਆ ਕਿ ਉਪਰੋਕਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤਾਂ ਦੀ ਬਿਜਲੀ ਸਪਲਾਈ ਦਾ ਸਮਾਂ ਸਵੇਰੇ 4 ਵਜੇ ਤੋਂ ਲੈ ਕੇ 7 ਵਜੇ ਤੱਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਲੰਘੇ ਦਿਨ ਪਿੰਡੀ ਸਤੀਪੁਰਾ ਇਲਾਕੇ ਵਿੱਚ ਦਿਨ ਸਮੇਂ ਬਿਜਲੀ ਦੀ ਸਪਾਰਕਿੰਗ ਕਾਰਨ ਇੱਕ ਗਰੀਬ ਕਿਸਾਨ ਦੀ 2 ਏਕੜ ਕਣਕ ਦੀ ਫਸਲ ਸੜਕੇ ਤਬਾਹ ਹੋ ਗਈ ਸੀ। ਜਿਹੜੀ ਕਥਿਤ ਤੌਰ ਤੇ ਬਿਜਲੀ ਵਿਭਾਗ ਦੀ ਅਣਗਹਿਲੀ ਸੀ। ਢਿੱਲੀਆਂ ਤਾਰਾਂ ਨੂੰ ਠੀਕ ਕਰਨ ਅਤੇ ਸੜੇ ਹੋਏ ਟਰਾਂਸਫਾਰਮਰਾਂ ਨੂੰ ਬਦਲਣ ਤੇ ਹੋਰ ਖਾਮੀਆਂ ਦੂਰ ਕਰਨ ਦੀ ਬਜਾਏ ਬਿਜਲੀ ਵਿਭਾਗ ਨੇ ਕਿਸਾਨਾਂ ਨੂੰ ਸਮੇਂ ਸਿਰ ਬਿਜਲੀ ਸਪਲਾਈ ਦੇਣੀ ਹੀ ਬੰਦ ਕਰ ਦਿੱਤੀ ਹੈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ