Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਤਮੰਨਾ ਪ੍ਰਜਾਪਤੀ ਦਾ 8ਵੀਂ ਦੇ ਨਤੀਜਿਆਂ ’ਚੋਂ ਪੰਜਾਬ ਵਿੱਚੋਂ ਪਹਿਲਾ ਸਥਾਨ, ਪ੍ਰਜਾਪਤ ਸਮਾਜ ਵੱਲੋਂ ਵਧਾਈਆਂ

April 11, 2026 06:11 PM
Rozana Sehaj times
ਕੋਟਕਪੂਰਾ : ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਸਲਾਨਾ ਨਤੀਜਿਆਂ ਵਿੱਚੋਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਜ਼ਿਲਾ ਫਰੀਦਕੋਟ ਦੀ ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਪੁੱਤਰੀ ਸ਼੍ਰੀ ਨਰਿੰਦਰ ਕੁਮਾਰ ਪ੍ਰਜਾਪਤੀ ਨੇ 600 ਵਿੱਚੋਂ 600 ਅੰਕਾਂ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਸਕੂਲ ਸਟਾਫ ਅਤੇ ਪ੍ਰਜਾਪਤ ਸਮਾਜ ਦਾ ਨਾਮ ਦੁਨੀਆਂ ਦੇ ਕੋਨੇ-ਕੋਨੇ ਤੱਕ ਚਮਕਾਇਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਜਾਪਤ ਕੁਮਹਾਰ ਮਹਾਂਸੰਘ ਪੰਜਾਬ ਦੇ ਸੂਬਾਈ ਚੀਫ ਜਨਰਲ ਸਕੱਤਰ ਸ਼੍ਰੀ ਪਵਨ ਪ੍ਰਜਾਪਤੀ ਜੀ ਨੇ ਦੱਸਿਆ ਕਿ ਸਕੂਲ ਦੇ ਮਿਹਨਤੀ ਸਟਾਫ ਅਤੇ ਵਿਦਿਆਰਥਣ ਦੀ ਸਖਤ ਮਿਹਨਤ ਸਦਕਾ ਹੀ ਬੋਰਡ ਦੇ ਨਤੀਜਿਆਂ ਵਿੱਚ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੁਸ਼ਨਾਇਆ ਹੈ। ਉਹਨਾ ਦੱਸਿਆ ਕਿ ਤਮੰਨਾ ਪ੍ਰਜਾਪਤੀ ਸ਼ੁਰੂ ਤੋਂ ਹੀ ਪੜਾਈ ਵਿੱਚ ਬਹੁਤ ਹੁਸ਼ਿਆਰ ਹੈ। ਉਹਨਾ ਵਿਦਿਆਰਥਣ ਦੇ ਸੁਨਹਿਰੇ ਭਵਿੱਖ ਅਤੇ ਸਦਾ ਸਿਹਤ ਤੰਦਰੁਸਤੀ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਵਿਦਿਆਰਥਣ ਤਮੰਨਾ ਪ੍ਰਜਾਪਤੀ ਦੀ ਇਸ ਪ੍ਰਾਪਤੀ ’ਤੇ ਪ੍ਰਜਾਪਤ ਕੁਮਹਾਰ ਮਹਾਂਸੰਘ ਪੰਜਾਬ ਦੇ ਸੂਬਾਈ ਪ੍ਰਧਾਨ ਸ਼੍ਰੀ ਕਰਮ ਚੰਦ ਪੱਪੀ, ਸੂਬਾਈ ਯੂਥ ਪ੍ਰਧਾਨ ਗੁਰਮੀਤ ਸਿੰਘ ਪ੍ਰਜਾਪਤੀ, ਹੰਸ ਰਾਜ ਜਲਾਲਾਬਾਦ, ਐਡਵੋਕੇਟ ਅਜੀਤ ਵਰਮਾ ਮੋਗਾ, ਜੈ ਚੰਦ ਬੇਂਵਾਲ ਮੋਗਾ, ਲੈਕ. ਰਤਨ ਸਿੰਘ ਪ੍ਰਜਾਪਤੀ ਬਠਿੰਡਾ, ਪੱਤਰਕਾਰ ਟਿੰਕੂ ਕੁਮਾਰ ਕੋਟਕਪੂਰਾ, ਓਮ ਪ੍ਰਕਾਸ਼, ਸੰਜੂ ਵਰਮਾ ਮਲੋਟ, ਮਦਨ ਲਾਲ ਅਬੋਹਰ, ਪੂਰਨ ਚੰਦ ਫਾਜਿਲਕਾ, ਰਮੇਸ਼ ਕੁਮਾਰ ਜਲਾਲਾਬਾਦ, ਸ਼੍ਰੀ ਰਾਮ ਮਮਦੋਟ, ਪੂਰਨ ਚੰਦ ਫਿਰੋਜਪੁਰ, ਨਰਾਇਣ ਦਾਸ ਕਾਲੀ ਫਰੀਦਕੋਟ, ਚਰਨਦਾਸ ਚੰਨਾ ਬਰੀਵਾਲਾ, ਚਿਰੰਜੀ ਲਾਲ ਕੋਟਕਪੂਰਾ, ਤਾਰਾ ਚੰਦ ਕੋਟਕਪੂਰਾ, ਬੱਬੂ ਰਾਮ ਜੈਤੋ, ਬੁੱਧ ਰਾਮ ਸਮਾਲਸਰ, ਸਤਪਾਲ ਕੁਮਾਰ, ਜਸਵੰਤ ਰਾਮ, ਲਾਲ ਚੰਦ ਬਠਿੰਡਾ, ਇੰਦਰਾਜ ਕੁਮਾਰ, ਡਾ. ਸੁਖਦੇਵ ਗਿੱਦੜਬਾਹਾ, ਬਾਬੂ ਰਾਮ ਸ਼੍ਰੀ ਮੁਕਤਸਰ ਸਾਹਿਬ, ਮਨਦੀਪ ਸਿੰਘ ਮੁੰਨਾ, ਰਾਜ ਕੁਮਾਰ, ਪ੍ਰੇਮ ਕੁਮਾਰ ਗੁਰੂਹਰਸਹਾਏ, ਟਿੰਕੂ ਵਰਮਾ ਬਠਿੰਡਾ, ਡਾ. ਧਰਮ ਪ੍ਰਵਾਨਾ ਰਘਬੀਰ ਸਿੰਘ ਸਾਦਿਕ, ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਕੂਲ ਸਟਾਫ, ਮਾਪਿਆਂ ਅਤੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਹੀ ਨਹੀਂ, ਸਗੋਂ ਪ੍ਰਜਾਪਤ ਸਮਾਜ ਲਈ ਵੀ ਮਾਣ ਵਾਲੀ ਗੱਲ ਹੈ। ਅੰਤ ਵਿੱਚ ਪਵਨ ਪ੍ਰਜਾਪਤੀ ਨੇ ਦੱਸਿਆ ਕਿ ਜਲਦੀ ਹੀ ਪ੍ਰਜਾਪਤ ਬਰਾਦਰੀ ਦੀ ਮੀਟਿੰਗ ਬੁਲਾ ਕੇ ਇਸ ਹੋਣਹਾਰ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਪਵਨ ਪ੍ਰਜਾਪਤੀ ਨੇ ਦੱਸਿਆ ਕਿ ਸਨਮਾਨ ਕਰਨ ਨਾਲ ਜਿੱਥੇ ਵਿਦਿਆਰਥਣ ਦੀ ਹੋਂਸਲਾ ਅਫਜਾਈ ਹੋਵੇਗੀ, ਉੱਥੇ ਹੀ ਇਸ ਨਾਲ ਹੋਰਨਾ ਵਿਦਿਆਰਥੀ/ਵਿਦਿਆਰਥਣਾ ਨੂੰ ਪ੍ਰੇਰਨਾ ਮਿਲਣੀ ਵੀ ਸੁਭਾਵਿਕ ਹੈ।
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ