Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਡਰੀਮਲੈਂਡ ਸਕੂਲ ਦੀਆਂ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਮੈਰਿਟ ਸੂਚੀ ਵਿੱਚ : ਸ਼ਰਮਾ

April 11, 2026 06:36 PM
Rozana Sehaj times
ਕੋਟਕਪੂਰਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਜੀ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਸਿਮਰਪ੍ਰੀਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 586/600 (97.66 ਫੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 14ਵਾਂ ਸਥਾਨ, ਰਾਵੀਆ ਸਪੁੱਤਰੀ ਰਾਜਨ ਨੇ 585/600 (97.50 ਫੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 15ਵਾਂ ਸਥਾਨ ਅਤੇ ਸਿਮਰਨਜੀਤ ਕੌਰ ਸਪੁੱਤਰੀ ਉਡੀਕ ਸਿੰਘ ਨੇ 584/600 (97.33 ਫੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 16ਵਾਂ ਸਥਾਨ ਹਾਸਿਲ ਕਰਕੇ ਸੰਸਥਾ, ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਪ੍ਰਾਪਤੀ ‘ਤੇ ਡੀ.ਈ.ਓ (ਐਸਿੱ) ਸ੍ਰੀਮਤੀ ਅੰਜਨਾ ਕੌਸ਼ਲ, ਜ਼ਿਲ੍ਹਾ ਖੇਤਰੀ ਡਿਪੂ ਪੰਜਾਬ ਸਕੂਲ ਸਿੱਖਿਆ ਬੋਰਡ ਫਰੀਦਕੋਟ ਦੇ ਮੈਨੇਜਰ ਸ੍ਰੀਮਤੀ ਮਨਦੀਪ ਕੌਰ ਅਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੈਡਮਰਾਜਵਿੰਦਰ ਕੌਰ, ਪ੍ਰਦੀਪ ਕੁਮਾਰ, ਜਸਪ੍ਰੀਤ ਕੌਰ, ਜੋਤੀ ਕਟਾਰੀਆ, ਪੂਜਾ ਰਾਣੀ, ਅੰਕਿਤ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ