Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

April 11, 2026 06:43 PM
Rozana Sehaj times
ਬੰਗਾ : ''ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਮਿਆਰੀ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਆਮ ਲੋਕਾਈ ਨੂੰ ਪ੍ਰਦਾਨ ਕਰਵਾਉਣ ਵਾਲਾ ਪੰਜਾਬ ਦਾ ਪ੍ਰਮੁੱਖ ਸਮਾਜ ਸੇਵੀ ਅਦਾਰਾ ਹੈ'', ਇਹ ਵਿਚਾਰ ਪਿੰਡ ਅੱਟਾ ਦੇ ਵਾਸੀ ਬੀਬੀ ਪੂਰਵੀ ਸੋਹਲ ਪ੍ਰਧਾਨ ਸੋਹਨ ਕਾਦਰੀ ਆਰਟ ਫਾਊਡੇਸ਼ਨ ਅਤੇ ਬਲਵਿੰਦਰ ਸਿੰਘ ਸੋਹਲ ਨੇ ਢਾਹਾਂ ਕਲੇਰਾਂ ਵਿਖੇ ਮੁੱਖ ਦਫਤਰ ਵਿਖੇ ਪੁੱਜ ਕੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕਰਨ ਮੌਕੇ ਗੱਲਬਾਤ ਕਰਦੇ ਪ੍ਰਗਟਾਏ । ਉਹਨਾਂ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਪੇਂਡੂ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਰਿਆਇਤੀ ਮੈਡੀਕਲ ਸਹੂਲਤਾਂ ਅਤੇ ਆਧੁਨਿਕ ਵਿਦਿਅਕ ਸੇਵਾਵਾਂ ਦੇਣ ਦੇ ਅਦਾਰੇ ਸਥਾਪਿਤ ਕਰਕੇ ਕੀਤੇ ਜਾ ਰਹੇ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ। ਉਹਨਾਂ ਨੇ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਫੇਰੀ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਆਰਟ ਵਰਕ ਨੂੰ ਬਹੁਤ ਸਰਾਹਿਆ ਅਤੇ ਸਕੂਲ ਪ੍ਰਿੰਸੀਪਲ ਤੇ ਆਰਟ ਅਧਿਆਪਕਾਂ ਦਾ ਉਹਨਾਂ ਦੇ ਕਲਾ ਪ੍ਰਤੀ ਸਮਰਪਣ ਲਈ ਧੰਨਵਾਦ ਕੀਤਾ।  ਉਹਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਸਤਪਤਾਲ ਵਿਖੇ ਜਿੱਥੇ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਕਲਾਤਮਿਕ ਕਾਰਜਾਂ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ । ਉਹਨਾਂ ਨੇ ਬੀਬੀ ਪੂਰਵੀ ਸੋਹਲ ਪ੍ਰਧਾਨ ਸੋਹਨ ਕਾਦਰੀ ਆਰਟ ਫਾਊਂਡੇਸ਼ਨ ਅਤੇ ਬਲਵਿੰਦਰ ਸਿੰਘ ਸੋਹਲ ਦਾ ਟਰੱਸਟ ਵੱਲੋਂ ਸਨਮਾਨ ਵੀ ਕੀਤਾ ਗਿਆ। 
 
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਨੀ ਸੋਹਲ ਪਰਿਵਾਰ ਦਾ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਸ. ਦਵਿੰਦਰ ਸਿੰਘ ਢਿੱਲੋਂ
 

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ