Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ

April 11, 2026 06:54 PM
Rozana Sehaj times

ਪਟਿਆਲਾ :  ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦਸਿਆ ਕਿ ਖੇਤੀਬਾੜੀ ਕਿਸਾਨ ਅਤੇ ਭਲਾਈ ਵਿਭਾਗ ਵੱਲੋਂ ਪੀ.ਐਮ.ਕਿਸਾਨ ਨਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸ਼ਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ ਆਈ.ਡੀ. ਬਣਾਉਣਾ ਲਾਜਮੀ ਕਰ ਦਿੱਤਾ ਗਿਆ ਹੈ। ਫਾਰਮਰ ਰਜਿਸਟਰੀ ਦਾ ਮੁੱਖ ਮੰਤਵ ਕਿਸਾਨ ਦਾ ਇੱਕ ਕੇਂਦਰੀ ਡਾਟਾ ਬੇਸ ਤਿਆਰ ਕਰਨਾ ਹੈ ਜ਼ੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਯੋਗ ਕਿਸਾਨ ਤੱਕ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਹਨਾਂ ਕਿਹਾ ਕਿ ਭਵਿੱਖ ਵਿਚ ਪੀ.ਐਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਅਹਿਮ ਯੋਗਦਾਨ ਪਾਏਗੀ। ਇਸ ਲਈ ਹਰੇਕ ਰਜਿਸਟਰਡ ਕਿਸਾਨ ਨੂੰ ਵਿਲੱਖਣ ਪਛਾਣ ਨੰਬਰ ਮਿਲੇਗਾ ਜ਼ੋ ਕਿ ਉਹਨਾਂ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ ਤਾਂ ਜ਼ੋ ਵੈਰੀਫਿਕੇਸ਼ਨ ਅਤੇ ਜਮੀਨ ਦੇ ਰਿਕਾਰਡ ਦੀ ਪ੍ਰਮਾਣਿਤਾ ਨੂੰ ਸੌਖਾ ਬਣਾਇਆ ਜਾ ਸਕੇ। ਇਸ ਲਈ ਲਾਭਪਾਤਰੀ ਕਿਸਾਨ ਆਪਣੇ ਕਾਮਨਸਰਵਿਸ ਸੈਂਟਰ ਵਿਖੇ ਆਪਣਾ ਆਧਾਰ ਕਾਰਡ ਅਤੇ ਫਰਦ ਲੈ ਕੇ ਜਾਣ ਅਤੇ ਬਿਨ੍ਹਾਂ ਕਿਸੇ ਦੇਰੀ ਤੋਂ ਰਜਿਸਟਰੀ ਕਰਵਾਉਣ। ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਗੁਰਮੀਤ ਸਿੰਘ (97791—60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805—60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ (70092—27488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589—00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ (73070—59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883—12299) ਨਾਲ ਸਪੰਰਕ ਕਰ ਸਕਦੇ ਹਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ