Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

April 11, 2026 06:58 PM
Rozana Sehaj times
ਖਨੌਰੀ/ਲਹਿਰਾ : ਇਸ ਸਾਲ 9 ਜਨਵਰੀ ਨੂੰ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੀ ਲੜੀ ਤਹਿਤ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲਹਿਰਾਗਾਗਾ ਸ਼ਹਿਰ ਸਮੇਤ ਖੇਤਰ ਦੇ ਵੱਡੀ ਗਿਣਤੀ ਪਿੰਡਾਂ ਨੂੰ ਵੀ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰ ਕੇ ਕੀਤੇ ਯਤਨਾਂ ਸਦਕਾ ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਰੂਪ ਵਿੱਚ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਹੁਣ ਇਥੋਂ ਡਾਕਟਰ ਬਣ ਕੇ ਨਿਕਲਿਆ ਕਰਨਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤੀ ਵਾਰ ਇਸ ਖੇਤਰ ਨਾਲ ਸਬੰਧਤ ਵਿਦਿਆਰਥੀ, ਜਿਹੜੇ ਬਹੁਤ ਕਾਬਲ ਹੁੰਦੇ ਸਨ ਪਰ ਸਹੂਲਤਾਂ ਦੀ ਘਾਟ ਕਰ ਕੇ ਉਹ ਡਾਕਟਰ ਬਣਨ ਤੋਂ ਰਹਿ ਜਾਂਦੇ ਸਨ, ਪਰ ਹੁਣ ਉਹ ਵਿਦਿਆਰਥੀ ਆਪਣੇ ਸੁਫ਼ਨੇ ਸਾਕਾਰ ਕਰ ਸਕਣਗੇ।  
ਡੱਬੀ 
 
* ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖਲਾ ਸਮਰੱਥਾ ਤੇ ਘੱਟੋ-ਘੱਟ 440 ਬਿਸਤਰਿਆਂ ਨਾਲ ਕੀਤੀ ਜਾਵੇਗੀ 
 
ਕੈਬਨਿਟ ਮੰਤਰੀ ਨੇ ਕਿਹਾ ਕਿ ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ।ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ। ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖਲਾ ਸਮਰੱਥਾ ਤੇ ਘੱਟੋ-ਘੱਟ 440 ਬਿਸਤਰਿਆਂ ਨਾਲ ਕੀਤਾ ਜਾਵੇਗਾ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ