Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

April 11, 2026 07:20 PM
Rozana Sehaj times

ਪਟਿਆਲਾ, 11 ਅਪ੍ਰੈਲ (ਅਰਵਿੰਦਰ ਸਿੰਘ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂੰ ਨੇ ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿਖੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਉਣ ਕੇ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ‌ ਸਿੰਘ ਕੋਹਲੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੀ ਮੌਜੂਦ ਸਨ।

                       ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿਛਲੇ 3 ਮਹੀਨਿਆਂ ਦੌਰਾਨ ਸੂਬੇ ਦੇ ਲਾਭਪਾਤਰੀਆਂ ਨੇ 3 ਕਰੋੜ ਰੁਪਏ ਦਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰਵਾ ਕੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ।ਉਨ੍ਹਾਂ ਕਿਹਾ‌ ਕਿ ਇਹ ਯੋਜਨਾ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਵਰਗੀ ਸਕੀਮ ਦੇਸ਼ ਦੇ ਕਿਸੇ ਹੋਰ ਸੂਬੇ ਤੇ ਦੁਨੀਆਂ ਵਿੱਚ ਕਿਤੇ ਨਹੀਂ ਹੈ।

                       ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਤੇ ਬਲਤੇਜ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਕਾਰਡ ਬਣਵਾ ਕੇ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਵਾਏ ਗਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ‌ ਕਿ ਕਲੱਬ ਨੇ ਪਹਿਲਾਂ ਆਪਣੇ ਕਾਮਿਆਂ ਦੇ ਕਾਰਡ ਬਣਵਾਏ ਤੇ ਹੁਣ ਮੈਂਬਰ ਆਪਣੇ ਕਾਰਡ ਹੁੰਮ-ਹੁੰਮਾ ਕੇ ਬਣਵਾ ਰਹੇ ਹਨ ਤੇ ਖੁਸ਼ੀ ਦੀ ਗੱਲ ਹੈ ਕਿ ਇੱਥੇ 300 ਤੋਂ ਜਿਆਦਾ ਕਾਰਡ ਬਣ ਚੁੱਕੇ ਹਨ।

                       ਇਸ ਮੌਕੇ ਐਡਵੋਕੇਟ ਹਰਪਾਲ ਜੁਨੇਜਾ ਨੇ ਰਜਿੰਦਰਾ ਜਿੰਮਖਾਨਾ ਕਲੱਬ ਦੇ ਪ੍ਰਧਾਨ ਸ਼ੇਰਬੀਰ ਸਿੰਘ ਤੇ ਸਕੱਤਰ ਹਰਪ੍ਰੀਤ ਸੰਧੂ, ਖ਼ਜ਼ਾਨਚੀ ਮੋਹਿਤ ਡੋਡੀ ਤੇ ਕਾਰਜਕਾਰੀ ਮੈਂਬਰਾਂ ਰਾਹੁਲ ਮਹਿਤ, ਸਾਹਿਲ ਖੰਨਾ ਸਮੇਤ ਡਾ. ਮਨਮੋਹਨ ਸਿੰਘ ਤੇ ਦੀਪਕ ਕੰਪਾਨੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਸਾਰੇ ਡਿਪੂਆਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੈਂਪ ਲਗਾਏ ਜਾਣਗੇ।

                       ਇਸ ਦੌਰਾਨ ਓਐਸਡੀ ਗੁਰਵਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ,ਯੁਵਰਾਜ ਜੁਨੇਜਾ, ਸਿਮਰਨ ਗਰੇਵਾਲ, ਮਨਦੀਪ ਸਿੰਘ ਰਾਜਾ, ਮੌਂਟੀ ਗਰੋਵਰ, ਨਵਨੀਤ ਵਾਲੀਆ, ਹਰਸ਼ ਮਦਾਨ ਸਮੇਤ ਹੋਰ ਪਤਵੰਤੇ  ਤੇ ਕਲੱਬ ਦੇ ਮੈਂਬਰ ਮੌਜੂਦ ਸਨ।

******

ਫੋਟੋ ਕੈਪਸ਼ਨ-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਆਪ ਦੇ ਜਨਰਲ ਸਕੱਤਰ ਬਲਤੇਜ ਪੰਨੂੰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਗਾਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ।

 

Have something to say? Post your comment

 

More in Malwa

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ

ਆਈ.ਜੀ. ਕਮਿਸ਼ਨਰ ਫਰੀਦਕੋਟ ਅਤੇ ਐਸਐਸਪੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ