Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

April 11, 2026 07:28 PM
Rozana Sehaj times
ਪਟਿਆਲਾ : ਵਿਸਾਖੀ ਦਿਹਾੜੇ ਨੂੰ ਸਮਰਪਿਤ ਸੁਸ਼ੀਲਾ ਦੇਵੀ ਪਬਲਿਕ ਸਕੂਲ ਵੱਲੋਂ ਇੱਕ ਸ਼ਾਨਦਾਰ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ, ਉਮੰਗ ਵੈਲਫ਼ੇਅਰ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਅਤੇ ਤਾਇਕਵਾਂਡੋ ਕੋਚ ਸਤਵਿੰਦਰ ਸਿੰਘ ਦੀ ਅਗਵਾਈ ਰਹੀ। ਇਸ ਉਪਰਾਲੇ ਦਾ ਮੁੱਖ ਮਕਸਦ ਬੱਚਿਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸੀ। ਦੱਸਣਯੋਗ ਹੈ ਕਿ ਇਹ ਮੈਰਾਥਨ ਫੈਡਰਲ ਮੁਗਲ ਫੈਕਟਰੀ ਬਹਾਦਰਗੜ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸਾਹਿਬ ਮਹਿਮਦਪੁਰ ਵਿਖੇ ਸਮਾਪਤ ਹੋਈ। ਜਿਸ ਵਿੱਚ ਲਗਭਗ 550 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਮੈਰਾਥਨ ਨੂੰ ਹਰੀ ਝੰਡੀ ਦੇਣ ਲਈ ਮੁੱਖ ਮਹਿਮਾਨ ਵਜੋਂ ਮੇਅਰ ਪਟਿਆਲਾ ਕੁੰਦਨ ਗੋਗੀਆ, ਸਕੂਲ ਟਰਸਟੀ ਕੁਨਾਲ ਅਗਰਵਾਲ, ਬਲਾਕ ਸਮੰਤੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਡਾਇਰੈਕਟਰ ਐਚ.ਆਰ. ਯੋਗੇਸ਼ ਗੁਪਤਾ, ਪਲਾਂਟ ਮੈਨੇਜਰ ਦਲਜੀਤ ਸਿੰਘ ਗੁਜਰਾਲ, ਫੈਡਰਲ ਮੁਗਲ ਦੇ ਐਚ.ਆਰ. ਸਮੀਰ ਚਾਂਦੇਲ, ਵੈਲਫੇਅਰ ਅਫਸਰ ਜਗਵਿੰਦਰ ਕੁਮਾਰ, ਪ੍ਰੋਫੈਸਰ ਸ਼ਵਿੰਦਰ ਸਿੰਘ, ਸਤਨਾਮ ਸਿੰਘ ਸਨੌਰ, ਐਡਵੋਕੇਟ ਯੋਗੇਸ਼ ਪਾਠਕ ਅਤੇ ਪ੍ਰਭਜੋਤ ਸਿੰਘ ਪੁੰਨੂ ਸਮੇਤ ਹੋਰ ਕਈ ਮਾਣਯੋਗ ਸ਼ਖਸੀਅਤਾਂ ਅਤੇ ਸਕੂਲ ਸਟਾਫ ਮੌਜੂਦ ਸਨ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸੁਸ਼ੀਲਾ ਦੇਵੀ ਸਕੂਲ ਵੱਲੋਂ ਕਰਵਾਈ ਮੈਰਾਥੋਨ ਵਿੱਚ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਅਤੇ ਫੈਡਰਲ ਮੁਗਲ ਦਾ ਵਿਸ਼ੇਸ਼ ਸਹਿਯੋਗ ਸ਼ਲਾਘਾਯੋਗ ਕਦਮ ਹੈ। ਸਕੂਲ ਦੀ ਪ੍ਰਿੰਸੀਪਲ ਰੇਖਾ ਗੁਪਤਾ ਅਤੇ ਉਮੰਗ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਬੱਚਿਆਂ ਦੀ ਸਿਹਤਮੰਦ ਜੀਵਨਸ਼ੈਲੀ ਲਈ ਅਜਿਹੇ ਖੇਡ ਸਮਾਗਮ ਬਹੁਤ ਜ਼ਰੂਰੀ ਹਨ ਅਤੇ ਭਵਿੱਖ ਵਿੱਚ ਵੀ ਸਕੂਲ ਵੱਲੋਂ ਇਸ ਤਰ੍ਹਾਂ ਦੇ ਉਪਰਾਲੇ ਲਗਾਤਾਰ ਕਰਵਾਏ ਜਾਣਗੇ।

ਫੋਟੋਜ: ਸੁਸ਼ੀਲਾ ਦੇਵੀ ਸਕੂਲ ਵੱਲੋਂ ਕਰਵਾਈ ਗਈ ਮਿੰਨੀ ਮੈਰਾਥਨ ਨੂੰ ਹਰੀ ਝੰਡੀ ਦਿੰਦੇ ਹੋਏ ਮੁੱਖ ਮਹਿਮਾਨ, ਸਕੂਲ ਪ੍ਰਬੰਧਕ ਅਤੇ ਹੋਰ
 
 
Arvinder Singh
President - Umang Welfare Foundation (Reg.)
9814826256

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ