Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੇਰਕਾ ਤੋਂ ਮੂਧਲ ਬਾਈਪਾਸ ਤੱਕ ਖਸਤਾ ਹਾਲ ਸੜਕ ਬਣਾਉਣ ਲਈ ਮੂਧਲ ਬਾਈਪਾਸ ਤੇ ਧਰਨਾ ਪ੍ਰਦਰਸ਼ਨ ਕੀਤਾ

April 11, 2026 08:16 PM
Rozana Sehaj times
ਅੰਮ੍ਰਿਤਸਰ  : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਪਿੰਡ ਮੂਧਲ ਬਾਈਪਾਸ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਧਰਨਾ ਦਿੱਤਾ ਗਿਆ ਇਸ ਦੋਰਾਨ ਪ੍ਰਧਾਨ ਪਰਮਿੰਦਰ ਸਿੰਘ ਪੰਡੋਰੀ ਨੇ ਦੱਸਿਆ ਕਿ ਇਲਾਕੇ ਦੇ ਵਿੱਚ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜੋ ਕਸਬਾ ਵੇਰਕਾ ਤੋ ਮੂਧਲ ਬਾਈਪਾਸ ਤੱਕ ਸੜਕ ਦੇ ਹਾਲਾਤ ਬਹੁਤ ਖਸਤਾ ਹਨ ਰੋਡ ਦੇ ਉੱਪਰ ਵੱਡੇ ਵੱਡੇ ਟੋਏ ਪਏ ਹਨ ਲੰਮੇ ਸਮੇਂ ਤੋਂ ਇਲਾਕੇ ਦੇ ਲੋਕ ਇਹ ਸੜਕ ਬਣਾਉਣ ਦੀ ਮੰਗ ਕਰ ਰਹੇ ਹਨ ਤੇ ਨਾਲ ਮੂਧਲ ਬਾਈਪਾਸ ਤੋ ਜਹਾਂਗੀਰ ਪਿੰਡ ਦੇ ਗੇਟ ਤੱਕ ਸਰਵਿਸ ਲਾਈਨ ਪਾਸ ਹੈ ਉਸਨੂੰ ਬਣਾਉਣ ਦੀ ਮੰਗ ਵੀ ਕੀਤੀ ਜਾ ਰਹੀ ਪਰ ਉਨਾ ਦੀ ਸੁਣਵਾਈ ਨਹੀਂ ਹੋ ਰਹੀ ਇਹ ਪੂਰਬੀ ਹਲਕੇ ਦੇ ਅਧੀਨ ਇਲਾਕਾ ਪੈਦਾ ਹੈ ਉਨ੍ਹਾਂ ਦੱਸਿਆ ਕਿ ਇੱਕ ਪਾਸੇ ਸਰਕਾਰ ਹਰ ਰੋਜ਼ ਇਸ਼ਤਿਹਾਰ ਜਾਰੀ ਕਰ ਰਹੀ ਹੈ ਕਿ ਪੰਜਾਬ ਸਰਕਾਰ ਵੱਡੇ ਪੱਧਰ ਤੇ ਸੜਕਾਂ ਬਣਾਉਣ ਦਾ ਕੰਮ ਕਰ ਰਹੀ ਹੈ ਪਰ ਜ਼ਮੀਨੀ ਹਾਲਾਤ ਬਹੁਤ ਮਾੜੇ ਹਨ ਅੱਜ ਦੁਪਹਿਰ ਬਾਅਦ ਤਹਿਸੀਲਦਾਰ ਤੇ ਏਸੀਪੀ ਪੂਰਬੀ ਵੱਲੋ ਮੋਕੇ ਤੇ ਮੰਗ ਪੱਤਰ ਹਾਸਲ ਕੀਤਾ ਤੇ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਆਗੂਆਂ ਨੇ ਭਰੋਸੇ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਤੇ ਚੇਤਾਵਨੀ ਵੀ ਦਿੱਤੀ ਕਿ ਮੰਗਾਂ ਦਾ ਜਿੰਨਾਂ ਚਿਰ ਸੰਪੂਰਨ ਹੱਲ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ ਇਸਦੇ ਨਾਲ ਆਗੂਆਂ ਨੇ ਕਿਸਾਨੀ ਮੁੱਦੇ ਜਿਵੇਂ ਕਰ ਮੁਕਤ ਸਮਝੋਤਾ ਅਮਰੀਕਾ ਨਾਲ ,ਬਿਜਲੀ ਸੋਧ ਬਿੱਲ,ਮਨਰੇਗਾ ਸਕੀਮ,ਕਿਰਤ ਕੋਰਡ ,ਗੜੇਮਾਰੀ ਤੇ ਹੜ ਪੀੜਤਾਂ ਦੇ ਮੁਆਵਜ਼ੇ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਇਸ ਮੋਕੇ ਜਗਜੀਵਨ ਸਿੰਘ ਤਲਵੰਡੀ,ਕੁਲਬੀਰ ਸਿੰਘ ਜੇਠੂਵਾਲ ,ਸਤਿੰਦਰ ਸਿੰਘ ਫਤਹਿਗੜ,ਅਵਤਾਰ ਸਿੰਘ ਜਹਾਂਗੀਰ ਲਖਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਮੂਧਲ,ਬਾਪੂ ਵਾਹਲਾ ਮੂਧਲ ,ਰਾਣਾ ਮਨੇਸ਼ ,ਸਰਪੰਚ ਗੁਰਜੋਬਨ ਸਿੰਘ,ਗੁਰਮੁਖ ਸਿੰਘ ਚਵਿੰਡਾ ,ਸ਼ੇਰਾ ਨੰਬਰਦਾਰ,ਹਰਦੀਪ ਸਿੰਘ ਸੋਹੀ ,ਇੰਦਰਜੀਤ ਸਿੰਘ ਭਕਨਾ ,ਅਜੀਤ ਸਿੰਘ ਮੱਝੂਪੁਰਾ ,ਗਿਆਨ ਸਿੰਘ ਕੰਦੋਵਾਲੀ ,ਮੰਗਲ ਸਿੰਘ ਸਾਘਣਾ ,ਆਦਿ ਹਾਜ਼ਰ ਸਨ।

Have something to say? Post your comment

 

More in Majha

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ, ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ : ਖ਼ਜ਼ਾਨਾ ਮੰਤਰੀ ਚੀਮਾ

ਭਾਸ਼ਾ ਵਿਭਾਗ ਪੰਜਾਬ ਪ੍ਰੀਤਨਗਰ ਵਿਖੇ ਮਨਾਏਗਾ ਸ. ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਨ ਵਿਸ਼ੇਸ਼ ਪ੍ਰੀਤ ਨਗਰ ਯਾਤਰਾ ਦਾ ਹੋਏਗਾ ਆਯੋਜਨ

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਵਿਕਾਸ ਕਾਰਜਾਂ ਲਈ 50 ਕਰੋੜ ਰੁਪਏ ਦਿੱਤੇ ਜਾਣਗੇ : ਵਿੱਤ ਮੰਤਰੀ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ