Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ, ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

April 11, 2026 08:20 PM
Rozana Sehaj times
ਅੰਮ੍ਰਿਤਸਰ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਨੁਕਸਾਨੀ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਨਾਗ ਕਲਾਂ ਅਤੇ ਨਾਗ ਖੁਰਦ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖੇਤਾਂ ਵਿੱਚ ਪਹੁੰਚ ਕੇ ਹਾਲਾਤ ਦਾ ਅੰਦਾਜ਼ਾ ਲਾਇਆ।
 
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਇਕ ਪਲ ਵਿੱਚ ਕੁਦਰਤੀ ਆਫ਼ਤ ਦੀ ਭੇਟ ਚੜ੍ਹ ਜਾਣਾ ਬਹੁਤ ਹੀ ਦੁਖਦਾਈ ਹੈ। ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ ਅਤੇ ਕਣਕ ਤੇ ਮੱਕੀ ਦੀ ਫਸਲ ਲਗਭਗ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਕਈ ਥਾਵਾਂ ‘ਤੇ ਫਸਲਾਂ ਜ਼ਮੀਨ ‘ਤੇ ਡਿੱਗ ਚੁੱਕੀਆਂ ਹਨ, ਜਿਸ ਨਾਲ ਉਤਪਾਦਨ ‘ਤੇ ਗੰਭੀਰ ਅਸਰ ਪਿਆ ਹੈ। ਓਹਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਸਮੇਂ ‘ਤੇ ਮਦਦ ਨਾ ਮਿਲੀ ਤਾਂ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਖਰਾਬ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ “ਜੇ ਕਿਸਾਨ ਬਚੇਗਾ ਤਾਂ ਹੀ ਦੇਸ਼ ਦੀ ਆਰਥਿਕਤਾ ਮਜ਼ਬੂਤ ਰਹੇਗੀ,” ਇਸ ਲਈ ਸਰਕਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
 
ਇਸਤੋਂ ਇਲਾਵਾ ਰਾਜਾਸਾਂਸੀ ਅਤੇ ਅਟਾਰੀ ਤੇ ਕੁਛ ਪਿੰਡਾ ਚ ਵੀ ਨੁਕਸਾਨ ਹੋਇਆ ਹੈ ਜਿਸਦਾ ਜਾਇਜਾ ਸਾਂਸਦ ਔਜਲਾ ਵੱਲੋਂ ਬੀਤੇ ਦਿਨ ਲਿੱਤਾ ਗਿਆ ਸੀ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਸੀ।
ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਸਰਦਾਰ ਭਗਵੰਤਪਾਲ ਸਿੰਘ ਸੱਚਰ, ਕਿਸਾਨ ਕਾਂਗਰਸ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਪਰਮਪ੍ਰੀਤ ਸਿੰਘ ਸਾਬੀ ਛੱਜਲਵੱਡੀ, ਬਲਾਕ ਪ੍ਰਧਾਨ ਸਰਦਾਰ ਨਵਤੇਜਪਾਲ ਸਿੰਘ ਸੋਹੀਆ, ਚੇਅਰਮੈਨ ਸਰਦਾਰ ਗੁਰਮੀਤ ਸਿੰਘ ਰਾਜੂ ਭੀਲੋਵਾਲ, ਪ੍ਰਧਾਨ ਨਵਦੀਪ ਸਿੰਘ ਸੋਨਾ ਸਮੇਤ ਹੋਰ ਸਾਥੀ ਵੀ ਮੌਜੂਦ ਸਨ।

Have something to say? Post your comment

 

More in Majha

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਬੇਅਦਬੀ ਬਿੱਲ ‘ਤੇ ’ਆਪ’ ਸਰਕਾਰ ਦੀ ਨੀਅਤ ਸੰਦੇਹ ਦੇ ਘੇਰੇ ‘ਚ: ਪ੍ਰੋ. ਸਰਚਾਂਦ ਸਿੰਘ ਖਿਆਲਾ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਪੰਥਕ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਅਰੰਭ: ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ 'ਦਸਤਾਰ ਲੰਗਰ' ਅਤੇ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਆਯੋਜਨ

ਇਤਿਹਾਸ ਦਾ ਖ਼ੂਨੀ ਸਫ਼ਾ ਸਾਕਾ ਜਲ੍ਹਿਆਂਵਾਲਾ ਬਾਗ

ਐਨ ਸੀ ਸੀ ਗਰੁੱਪ ਅੰਮ੍ਰਿਤਸਰ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਅਤੇ ਕਾਂਬਾਈਨਡ ਸਾਲਾਨਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਟਿਹਰੀ ਕ੍ਰਿਕਟ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਸਫਲ ਆਯੋਜਨ, ਬਾਬਾ ਕ੍ਰਿਕਟ ਕਲੱਬ ਬਣਿਆ ਜੇਤੂ