ਸੁਨਾਮ, 11 ਅਪ੍ਰੈਲ (ਪੰਜਾਬੀ ਸਹਿਜ ਟਾਈਮਜ਼) : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧ ਸੁਚਾਰੂ ਨਾ ਹੋਣ ਕਾਰਨ ਸੂਬੇ ਦੀ ਸਰਕਾਰ ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਆਖਿਆ ਕਿ ਮੰਡੀਆਂ ਵਿੱਚ ਕਣਕ ਖਰੀਦ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਪਿਛਲੇ ਸੱਤ ਦਿਨਾਂ ਤੋਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਪਰੰਤੂ ਪੰਜਾਬ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨੂੰ ਲੈਕੇ ਕੋਈ ਵੀ ਸੁਚਾਰੂ ਪ੍ਰਬੰਧ ਨਹੀਂ ਕੀਤੇ ਗਏ।
ਭਾਜਪਾ ਆਗੂ ਦਾਮਨ ਬਾਜਵਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਕੇ ਆਪਣੀ ਜਿੰਮੇਵਾਰੀ ਪੂਰੀ ਸਮਝ ਲਈ ਜਾਂਦੀ ਹੈ, ਜਦਕਿ ਉਸ ਤੋਂ ਬਾਅਦ ਕਿਸਾਨਾਂ ਦੀ ਸਾਰ ਲੈਣ ਲਈ ਕੋਈ ਵੀ ਮੌਕੇ ’ਤੇ ਨਹੀਂ ਪਹੁੰਚਦਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਤੁਰੰਤ ਪ੍ਰਬੰਧ ਸੁਧਾਰੇ ਜਾਣ, ਕਿਸਾਨਾਂ ਦੀ ਕਣਕ ਦੀ ਖਰੀਦ ਸਮੇਂ ਸਿਰ ਯਕੀਨੀ ਬਣਾਈ ਜਾਵੇ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਅਸ਼ੋਕ ਗੋਇਲ, ਅਸ਼ਵਨੀ ਸਿੰਗਲਾ, ਧੀਰਜ ਗੋਇਲ, ਸ਼ੰਕਰ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਫਾਈਲ 11--* ਦਾਮਨ ਸੁਨਾਮ
ਫੋਟੋ ਕੈਪਸਨ -- ਭਾਜਪਾ ਆਗੂ ਦਾਮਨ ਬਾਜਵਾ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ।