Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

April 11, 2026 08:30 PM
Rozana Sehaj times

ਦੇਵੀਗੜ੍ਹ,  : ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅਨਾਜ ਮੰਡੀ ਭੁਨਰਹੇੜੀ ਵਿਖੇ ਕਣਕ ਦੀ ਫਸਲ ਦੇ ਖ਼ਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ। ਜਿੰਨਾਂ ਦੇ ਨਾਲ ਜਸਵਿੰਦਰ ਸਿੰਘ ਰਾਣਾ ਸੂਬਾ ਪ੍ਰਧਾਨ ਅਤੇ ਅਨਾਜ ਮੰਡੀ ਭੁਨਰਹੇੜੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਧਾਂਦੀਆਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਮੰਡੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਨੇ ਵੀ ਕਿਸਾਨਾਂ ਨੂੰ ਸੁੱਕੀ ਅਤੇ ਠੀਕ ਤਰੀਕੇ ਨਾਲ ਤਿਆਰ ਕੀਤੀ ਫਸਲ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ।
ਰਣਜੋਧ ਸਿੰਘ ਹਡਾਣਾ ਨੇ ਮੰਡੀ ਪਹੁੰਚ ਕੇ ਖ਼ਰੀਦ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਅਨਾਜ ਵੇਚਣ ਆਉਣ ਵਾਲੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਲਈ। ਮੰਡੀ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਨੇ ਤੋਲ, ਬਾਰਦਾਨੇ, ਭੁਗਤਾਨ ਅਤੇ ਗੋਦਾਮਾਂ ਦੀ ਵਿਵਸਥਾ ਬਾਰੇ ਹਦਾਇਤਾਂ ਜਾਰੀਆਂ ਕੀਤੀਆਂ। ਉਨ੍ਹਾਂ ਨੇ ਕਿਸਾਨਾਂ ਨੂੰ ਸਰਕਾਰ ਵਲੋਂ ਐਲਾਨੇ ਨਿਯਮਾਂ ਅਨੁਸਾਰ ਫ਼ਸਲ ਮੰਡੀਆਂ ਵਿੱਚ ਲਿਆਉਣ ਲਈ ਕਿਹਾ।
ਮੰਡੀ ਪ੍ਰਧਾਨ ਪ੍ਰਿਥੀਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਫਸਲ ਨੂੰ ਸੁੱਕੀ ਅਤੇ ਚੰਗੀ ਹਾਲਤ ਵਿੱਚ ਲਿਆਉਣ।
ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਸਾਨਾਂ ਦੀਆਂ ਸਮੱਸਿਆਂਵਾਂ ਦਾ  ਤੁਰੰਤ  ਹੱਲ ਕਰਨ ਦੇ ਹੁਕਮ ਦਿੱਤੇ। ਮੰਡੀ ਖੇਤਰ ਵਿੱਚ ਫਸਲ ਖ਼ਰੀਦ ਨੂੰ ਲੈ ਕੇ ਚੰਗਾ ਮਾਹੌਲ ਹੈ ਅਤੇ ਕਿਸਾਨ ਖੁਸ਼ ਨਜ਼ਰ ਆ ਰਹੇ ਹਨ। ਇਹ ਪ੍ਰਯਤਨ ਹਲਕੇ ਦੇ ਹੋਰ ਮੰਡੀਆਂ ਲਈ ਵੀ ਉਦਾਹਰਣ ਬਣੇਗਾ। ਸਰਕਾਰ ਵੱਲੋਂ ਖ਼ਰੀਦ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਨੁਕਸਾਨ ਨਾ ਹੋਵੇ। ਇਸ ਮੌਕੇ ਇੰਸਪੈਕਟਰ ਰੁਪਿੰਦਰ ਸਿੰਘ, ਸਰਬਜੀਤ ਮਾਂਗਟ, ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ, ਤਰਸੇਮ ਲਾਲ, ਦਰਸ਼ਨ ਸਿੰਘ ਆੜਤੀ, ਪੱਪੂ ਬਾਬਾ, ਜਗਮੋਹਨ ਸਿੰਘ, ਦਿਲਬਾਗ ਸਿੰਘ ਸ਼ਾਦੀਪੁਰ ਆਦਿ ਹਾਜ਼ਰ ਸਨ।

Have something to say? Post your comment

 

More in Malwa

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਪੀ.ਐਮ.ਕਿਸਾਨ ਨਿਧੀ ਯੋਜਨਾ ਲਈ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਕਰਵਾਉਣ ਲਾਜਮੀ: ਮੁੱਖ ਖੇਤੀਬਾੜੀ ਅਫਸਰ