Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

June 17, 2021 06:42 PM
SehajTimes
ਚੰਡੀਗੜ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਰਾਜ ਵਿੱਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ਕੀਤੇ ਜਾ ਰਹੇ ਹਨ। ਇਹਨਾਂ ਸੰਸਥਾਨਾਂ ਵਿੱਚ ਨੌਕਰੀ ਕਰਨ ਲਈ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ  ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਲਈ ਪ੍ਰਸਤਾਵ ਤਿਆਰ ਕਰਕੇ ਪੇਸ਼ ਕਰਨ ਤਾਂ ਜੋ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਸੂਬੇ ਵਿੱਚ ਨੌਕਰੀ ਕਰਨ ਲਈ ਆਕਰਸ਼ਿਤ ਕੀਤਾ ਜਾ ਸਕੇ।
ਸ੍ਰੀ ਸੋਨੀ ਅੱਜ ਇੱਥੇ ਡਾਕਟਰੀ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਤਿਆਰ ਕਰਵਾਈਆਂ ਜਾ ਰਹੀਆਂ ਨਵੀਆਂ ਸਿਹਤ ਸੰਸਥਾਵਾਂ ਦੇ ਕਾਰਜ ਦਾ ਮਹੀਨਾਵਾਰ ਮੁਲਾਂਕਣ ਕਰ ਰਹੇ ਸਨ। ਮੀਟਿੰਗ ਵਿੱਚ ਡਾ. ਰਾਜ ਬਹਾਦੁਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਸ੍ਰੀ ਡੀ.ਕੇ. ਤਿਵਾੜੀ, ਡਾਕਟਰ ਸੁਜਾਤਾ ਸ਼ਰਮਾ ਡਾਇਰੈਕਟਰ, ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਦੇ ਪਿ੍ਰੰਸੀਪਲ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ। 
ਸਟੇਟ ਇੰਸਟੀਚਿਊਟ ਫ਼ਾਰ ਕੈਂਸਰ ਰਿਸਰਚ ਅੰਮਿ੍ਰਤਸਰ ਅਤੇ ਪਟਿਆਲਾ ਦੇ ਉਸਾਰੀ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਹੁਕਮ ਕੀਤੇ ਕਿ ਇਹ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾਣ ਤਾਂ ਜੋ ਜਲਦ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਸਟੇਟ ਇੰਸਟੀਚਿਊਟ ਫਾਰ ਕੈਂਸਰ ਲਈ ਭਰਤੀ ਪ੍ਰੀਕਿ੍ਰਆ ਆਰੰਭ ਕਰ ਦਿੱਤੀ ਗਈ ਹੈ ਜਿਸ ਤਹਿਤ 39 ਸਹਾਇਕ ਪ੍ਰੋਫੈਸਰ, 38 ਐਸੋਸ਼ੀਏਟ ਪ੍ਰੋਫੈਸਰ ਅਤੇ 28 ਪ੍ਰੋਫੈਸਰਾਂ ਦੀ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਭਰਤੀ ਪ੍ਰੀਕਿ੍ਰਆ ਆਗਾਮੀ ਦੋ ਮਹੀਨਿਆਂ ਵਿਚ ਮੁਕੰਮਲ ਕਰ ਲਈ ਜਾਵੇਗੀ। ਸ੍ਰੀ ਤਿਵਾੜੀ ਨੇ ਡਾਕਰਟੀ ਸਿੱਖਿਆ ਅਤੇ ਖੋਜ਼ ਬਾਰੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ 120 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਅਕਤੂਬਰ,2021 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤੇ ਜਾਵੇਗਾ।    

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ