Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਦਿਤੇ ਮਾਲਕਾਨਾ ਹੱਕ ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ

April 12, 2026 01:42 PM
Rozana Sehaj times
ਸੁਨਾਮ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਸ਼ਨਿੱਚਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਅਕਾਲਗੜ੍ਹ ਚੱਠੇ ਨਕਟੇ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 53 ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ , ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਸਕੀਮ ਰਾਹੀਂ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਨਾਲ ਲਾਭਪਾਤਰੀਆਂ ਨੂੰ ਕਾਨੂੰਨੀ ਦਸਤਾਵੇਜ਼ ਪ੍ਰਾਪਤ ਹੋਣ ਸਦਕਾ ਨਾ ਸਿਰਫ਼ ਉਨ੍ਹਾਂ ਦੇ ਮਕਾਨਾਂ ਦੀ ਪਹਿਚਾਣ ਮਜ਼ਬੂਤ ਹੋਵੇਗੀ, ਸਗੋਂ ਭਵਿੱਖ ਵਿੱਚ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਵੀ ਆਸਾਨੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਤਕ ਸੁਵਿਧਾਵਾਂ ਪਹੁੰਚਾਉਣਾ ਹੈ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਇਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤਕ ਪਹੁੰਚਾਉਣ ਲਈ ਪੂਰੀ ਪਾਰਦਰਸ਼ਤਾ ਅਤੇ ਤੀਵਰਤਾ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਐਸਡੀਐਮ ਗਗਨਦੀਪ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਯਾਦਵਿੰਦਰ ਸਿੰਘ ਰਾਜਾ, ਵਾਈਸ ਚੇਅਰਮੈਨ ਸੋਨੀ ਵਿਰਕ ਤੇ ਹੋਰ ਪਤਵੰਤੇ ਹਾਜਰ ਸਨ।
ਫਾਈਲ 11--- ਅਰੋੜਾ ਸੁਨਾਮ 

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ 4.34 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ