Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

April 12, 2026 01:56 PM
Rozana Sehaj times

ਅਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ  ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ IIM ਨੂੰ ਜਾਂਦੀ ਲਿੰਕ ਰੋਡ ਉੱਪਰ ਪੈਂਦੇ ਪਿੰਡ ਰੱਖਝੀਤਾਂ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖਿਲਾਫ ਪਹਿਲਾਂ ਵੀ ਮਿਤੀ 05/08/2025 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਅਤੇ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਲੋਨੀ ਦੇ ਮਾਲਕਾਂ ਵੱਲੋਂ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।

ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ