Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

April 12, 2026 02:30 PM
Rozana Sehaj times

ਚੰਡੀਗੜ੍ਹ :  ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ। ‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ।  ਉਨ੍ਹਾਂ ਅੱਗੇ ਕਿਹਾ, "ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।" ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ। ਇਸ ਦੌਰਾਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ 'ਤੇ 56,487 ਛਾਪੇ ਮਾਰੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ 'ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ