Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

April 12, 2026 02:41 PM
Rozana Sehaj times

ਚੰਡੀਗੜ੍ਹ  : ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਇਹ ਰਕਮ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਵੱਡੀ ਸਹਾਇਤਾ ਮਿਲੀ ਹੈ। ਇਸ ਰਕਮ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦ ਮਿਲੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਮਜ਼ਬੂਤ ਸਾਧਨ ਮੰਨਦੀ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਲੋੜਵੰਦ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੱਖ ਦੇਣ ਦੀ ਇੱਕ ਮਹੱਤਵਪੂਰਨ ਕੋਸ਼ਿਸ਼ ਹੈ। ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਲਈ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਝੇਲਣਾ ਮੁਸ਼ਕਲ ਹੁੰਦਾ ਹੈ ਅਤੇ ਇਸ ਤਰ੍ਹਾਂ ਦੀ ਸਹਾਇਤਾ ਉਨ੍ਹਾਂ ਲਈ ਵੱਡੀ ਉਮੀਦ ਬਣਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਭਵਿੱਖ ਵਿੱਚ ਸਮਾਜਿਕ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖਣਗੇ। ਉਨ੍ਹਾਂ ਕਿਹਾ ਕਿ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਅਗਲੇ ਸਮੇਂ ਵਿੱਚ ਵੀ ਹੋਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਡਾ. ਬਲਜੀਤ ਕੌਰ ਨੇ ਦੋਹਰਾਇਆ ਕਿ ਪੰਜਾਬ ਸਰਕਾਰ ਸਿੱਖਿਆ ਰਾਹੀਂ ਸਮਾਨ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਲੋੜਵੰਦ ਵਿਦਿਆਰਥੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚੇ।

Have something to say? Post your comment

 

More in Chandigarh

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ